20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਾਪੇ ਅਧਿਆਪਕ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 12-03-2026
ਨਵਾਂਸ਼ਹਿਰ, 11 ਮਾਰਚ (ਜਸਬੀਰ ਸਿੰਘ ਨੂਰਪੁਰ)-ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਨਵਾਂਸ਼ਹਿਰ ਵਿਖੇ ਡਾਇਰੈਕਟਰ ਤੇ ਪਿ੍ੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਕੂਲ ਸਟਾਫ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਜਿਸ ਨਾਲ ਬੱਚੇ ਖੇਡ-ਖੇਡ ਵਿਚ ਆਸਾਨੀ ਨਾਲ ਸਿੱਖਦੇ ਹਨ | ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ ਵਲੋਂ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਹਰਤੇਸ਼ਵਰ ਕੌਰ, ਜੱਸੀ ਕੌਰ, ਵਿਦਿਆ, ਸਰਬਜੀਤ ਕੌਰ, ਹਰਪ੍ਰੀਤ ਕੌਰ, ਕੋਮਲ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਫਰਨੀਚਰ ਦੀ ਦੁਕਾਨ 'ਤੇ ਪਏ ਸਾਮਾਨ 'ਚ ਵੱਜੀ, ਦੋ ਜ਼ਖ਼ਮੀ ਅਗਲੀ ਖ਼ਬਰ ਫਰੌਤੀਆਂ ਲੈਣ ਲਈ ਫਾਇਰਿੰਗ ਕਰਨ ਵਾਲੇ ਅੰਤਰਰਾਸ਼ਟਰੀ ਗਰੋਹ ਦੇ ਦੋ ਮੁੱਖ ਦੋਸ਼ੀ ਪੁਲਿਸ ਵਲੋਂ ਕਾਬੂ
Ad Position 24