20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 12-03-2026
ਨਵਾਂਸ਼ਹਿਰ, 11 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰੂ ਰਵਿਦਾਸ ਗੁਰਦੁਆਰਾ ਪਿੰਡ ਮਹਾਲੋਂ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਬਜ਼ੁਰਗ ਨਾਗਰਿਕਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੌਕੇ 'ਤੇ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ ਅਤੇ ਹਰ ਤਰ੍ਹਾਂ ਦੀ ਸਿਹਤ ਜਾਂਚ ਕਰਕੇ ਆਯੁਰਵੈਦਿਕ ਤੇ ਐਲੋਪੈਥੀ ਦੀਆਂ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਸੁਰਜੀਤ ਕੁਮਾਰ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਹ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਲਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦੇ ਤਹਿਤ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਅਮਨਪ੍ਰੀਤ ਕੌਰ ਢਿੱਲੋਂ ਦੀ ਅਗਵਾਈ ਵਿਚ ਯੋਗਾ ਕੈਂਪ ਲਗਾ ਕੇ ਯੋਗਾ ਕਰਵਾਇਆ ਗਿਆ ਅਤੇ ਬਜ਼ੁਰਗਾਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਮੁੱਚਾ ਮੈਡੀਕਲ ਕੈਂਪ ਗ੍ਰਾਮ ਪੰਚਾਇਤ ਮਹਾਲੋਂ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਸ਼ਾਮਿਲ ਹੋਏ ਸਿਹਤ ਵਿਭਾਗ ਵਲੋਂ ਡਾ. ਹਰਕੇਸ਼ ਐਮ.ਡੀ. ਮੈਡੀਸਿਨ, ਸੂਰਜ ਬਾਲੀ ਆਯੁਰਵੈਦਿਕ ਮੈਡੀਕਲ ਅਫ਼ਸਰ, ਡਾ. ਪਰਮਜੀਤ ਭੰਗੂ, ਬਿਮਲਾ ਦੇਵੀ ਸਟਾਫ਼ ਨਰਸ, ਰੀਟਾ ਕਮਿਊਨਿਟੀ ਹੈਲਥ ਅਫ਼ਸਰ ਸ਼ਾਮਿਲ ਹੋਏ | ਇਸ ਤੋਂ ਇਲਾਵਾ ਰਜਨੀਸ਼ ਕੁਮਾਰ ਆਯੁਰਵੈਦਿਕ ਅਫ਼ਸਰ, ਵਿਨੈ ਕੁਮਾਰ ਯੋਗਾ ਵੀ ਇਸ ਕੈਂਪ ਵਿੱਚ ਸ਼ਾਮਿਲ ਰਹੇ | ਨਛੱਤਰ ਕੌਰ ਸਰਪੰਚ, ਸੁਰਜੀਤ ਰਾਮ ਪੰਚ, ਨਛੱਤਰ ਰਾਮ ਪੰਚ, ਬਲਵੀਰ ਸਿੰਘ ਸਾਬਕਾ ਪੰਚ, ਵੰਦਨਾ ਮੇਟ ਨਰੇਗਾ ਸਕੀਮ, ਮਹਿੰਦਰ ਸਿੰਘ, ਨੰਬਰਦਾਰ, ਜਗਤਾਰ ਸਿੰਘ ਤਾਰਾ ਸੋਸ਼ਲ ਵਰਕਰ, ਬਲਵਿੰਦਰ ਕੌਰ ਸੰਮਤੀ ਮੈਂਬਰ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਛੱਤਰ ਪਾਲ ਨੇ ਵਿਧਾਨ ਸਭਾ 'ਚ ਚੁੱਕਿਆ ਆਵਾਰਾ ਕੁੱਤਿਆਂ ਦਾ ਮਾਮਲਾ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਫਰਨੀਚਰ ਦੀ ਦੁਕਾਨ 'ਤੇ ਪਏ ਸਾਮਾਨ 'ਚ ਵੱਜੀ, ਦੋ ਜ਼ਖ਼ਮੀ
Ad Position 24