20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਧਾਇਕ ਨਛੱਤਰ ਪਾਲ ਨੇ ਵਿਧਾਨ ਸਭਾ 'ਚ ਚੁੱਕਿਆ ਆਵਾਰਾ ਕੁੱਤਿਆਂ ਦਾ ਮਾਮਲਾ

Ad Position 21
No active advertisement
ਅਜੀਤ ਡੈਸਕ 12-03-2026
ਨਵਾਂਸ਼ਹਿਰ, 11 ਮਾਰਚ (ਦੀਦਾਰ ਸਿੰਘ ਸ਼ੇਤਰਾ)-ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੇ ਪੰਜਾਬ ਵਿਧਾਨ ਸਭਾ 'ਚ ਆਵਾਰਾ ਕੁੱਤਿਆਂ ਵਲੋਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਕੱਟੇ ਜਾਣ ਦਾ ਮੁੱਦਾ ਉਠਾਇਆ | ਡਾ. ਨਛੱਤਰ ਪਾਲ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿਚ ਹੀ 3,34,736 ਬੱਚਿਆਂ, ਬਜ਼ੁਰਗ ਮਰਦ ਅਤੇ ਔਰਤਾਂ ਨੂੰ ਅਤੇ ਪਿਛਲੇ ਸਮੇਂ ਵਿੱਚ ਸਾਢੇ ਗਿਆਰਾਂ ਲੱਖ ਲੋਕਾਂ ਨੂੰ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ 5 ਮਾਰਚ ਨੂੰ ਆਪਣੇ ਘਰ ਦੇ ਬਾਹਰ ਹੀ ਖੇਡਦੇ ਇੱਕ ਢਾਈ ਵਰਿ੍ਹਆਂ ਦੇ ਬੱਚੇ ਦੀ ਮੌਤ ਹੋ ਗਈ ਸੀ ਨੂੰ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਵਲੋਂ ਨੋਚ-ਨੋਚ ਕੇ ਖਾਂ ਲਿਆ ਸੀ | ਜਿਸ ਕਾਰਨ ਸਮਾਜ ਵਿਚ ਰੋਸ ਅਤੇ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ | ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਘੁੰਮਦੇ ਅਵਾਰਾਂ ਕੁੱਤਿਆਂ ਦੇ ਝੁੰਡਾਂ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਸਲੇ ਦਾ ਤੁਰੰਤ ਹੱਲ ਕਰਨ ਲਈ ਅਸਰਦਾਰ ਹੈ ਸਾਰਥਿਕ ਉਪਰਾਲੇ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਬਸਪਾ ਦੀ ਰੈਲੀ ਲਈ ਹਲਕਾ ਬਲਾਚੌਰ 'ਚ ਭਾਰੀ ਉਤਸ਼ਾਹ- ਮਹਿੰਦੀਪੁਰ, ਸੂਦ ਅਗਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24