20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਸਪਾ ਦੀ ਰੈਲੀ ਲਈ ਹਲਕਾ ਬਲਾਚੌਰ 'ਚ ਭਾਰੀ ਉਤਸ਼ਾਹ- ਮਹਿੰਦੀਪੁਰ, ਸੂਦ

Ad Position 21
No active advertisement
ਅਜੀਤ ਡੈਸਕ 12-03-2026
ਪੋਜੇਵਾਲ ਸਰਾਂ, 11 ਮਾਰਚ (ਨਵਾਂਗਰਾਈਾ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ ਵਲੋਂ 15 ਮਾਰਚ ਦਿਨ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਬਹਿਰਾਮ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਏਗੀ | ਇਹ ਵਿਚਾਰ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਦਿਲਬਾਗ ਸਿੰਘ ਮਹਿੰਦੀਪੁਰ ਤੇ ਜ਼ਿਲ੍ਹਾ ਸਕੱਤਰ ਮਨਜੀਤ ਸੂਦ ਨੇ ਪਿੰਡ ਪੋਜੇਵਾਲ, ਟੋਰੋਵਾਲ, ਛੂਛੇਵਾਲ, ਨਵਾਂਗਰਾ, ਕਰੀਮਪੁਰ ਚਾਹਵਾਲਾ ਵਿਖੇ 15 ਮਾਰਚ ਨੂੰ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਪੰਜਾਬ ਸੰਭਾਲੋ ਮਹਿਮ ਦੇ ਤਹਿਤ ਸੱਤਾ ਪ੍ਰਾਪਤ ਕਰੋ ਰੈਲੀ ਜੋ ਕਿ ਬਹਿਰਾਮ ਵਿਚ ਹੋ ਰਹੀ ਹੈ ਸਬੰਧੀ ਮੀਟਿੰਗਾਂ ਦੌਰਾਨ ਸਾਂਝੇ ਕੀਤੇ | ਉਨ੍ਹਾਂ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਸੱਦਾ ਦਿੱਤਾ | ਇਹਨਾ ਮੀਟਿੰਗਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਦਿਲਬਾਗ ਸਿੰਘ ਮਹਿੰਦੀਪੁਰ, ਜ਼ਿਲ੍ਹਾ ਸਕੱਤਰ ਮਨਜੀਤ ਸੂਦ, ਭਗਵਤ ਰੰਗਾ, ਅਸ਼ੋਕ ਕੁਮਾਰ ਅਤੇ ਪ੍ਰੇਮ ਕੁਮਾਰ ਕਰੀਮਪੁਰ ਧਿਆਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਸਬੰਧੀ ਮਨਜੀਤ ਸੂਦ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਨੂੰ 15 ਮਾਰਚ ਨੂੰ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਪੰਜਾਬ ਸੰਭਾਲੋ ਮਹਿਮ ਦੇ ਤਹਿਤ ਸੱਤਾ ਪ੍ਰਾਪਤ ਕਰੋ ਰੈਲੀ ਜੋ ਕਿ ਦਾਣਾ ਮੰਡੀ ਬਹਿਰਾਮ ਵਿਖੇ ਹੋ ਰਹੀ ਹੈ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ | ਉਹਨਾਂ ਦੱਸਿਆ ਕਿ ਇਸ ਰੈਲੀ ਲਈ ਵਰਕਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵਿਧਾਇਕ ਨਛੱਤਰ ਪਾਲ ਨੇ ਵਿਧਾਨ ਸਭਾ 'ਚ ਚੁੱਕਿਆ ਆਵਾਰਾ ਕੁੱਤਿਆਂ ਦਾ ਮਾਮਲਾ
Ad Position 24