21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Ad Position 21
No active advertisement
ਜੀ.ਐਨ ਕਾਲਜ ਬੰਗਾ ਵਿਖੇ ਪੇਂਟਿੰਗ ਮੁਕਾਬਲੇ ਮੌਕੇ ਭਾਗੀਦਾਰ ਵਿਦਿਆਰਥੀ | ਤਸਵੀਰ : ਧਰਮਵੀਰ ਪਾਲ <br/> 12-03-2026
ਬੰਗਾ, 11 ਮਾਰਚ (ਧਰਮਵੀਰ ਪਾਲ)-ਗੁਰੂ ਨਾਨਕ ਕਾਲਜ ਫੋਰ ਵੂਮੈਨ ਬੰਗਾ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਮਹਿਲਾਵਾਂ ਦੇ ਅਧਿਕਾਰਾਂ ਸ਼ਕਤੀਕਰਨ ਅਤੇ ਸਮਾਜ 'ਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਵਿਦਿਆਰਥੀਆਂ ਵੱਲੋਂ ਪੋਸਟਰਾਂ 'ਚ ਮਹਿਲਾ ਸ਼ਕਤੀਕਰਨ ਲਿੰਗ ਸਮਾਨਤਾ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਵਰਗੇ ਵਿਸ਼ਿਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ | ਪੋਸਟਰਾਂ ਰਾਹੀਂ ਵਿਦਿਆਰਥੀ ਨੇ ਮਹਿਲਾਵਾਂ ਦੀ ਤਾਕਤ ਸਨਮਾਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ | ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰਚਨਾਤਮਕਤਾ ਨਾਲ ਹਿੱਸਾ ਲਿਆ | ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਮੀਨੂ ਭੋਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਸਾਨੂੰ ਮਹਿਲਾਵਾਂ ਦੇ ਯੋਗਦਾਨ ਅਤੇ ਉਹਨਾਂ ਦੀ ਸ਼ਕਤੀ ਨੂੰ ਸਲਾਮ ਕਰਨ ਦਾ ਮੌਕਾ ਦਿੰਦਾ ਹੈ | ਅਜੋਕਾ ਯੱੁਗ ਬਰਾਬਰ ਦਾ ਯੁੱਗ ਹੈ ਅਤੇ ਸਾਨੂੰ ਹਰ ਖੇਤਰ ਵਿੱਚ ਅੱਗੇ ਰਹਿਣਾ ਚਾਹੀਦਾ ਹੈ | ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਨੇ ਕਿਹਾ ਕਿ ਇਸ ਇਸ ਤਰ੍ਹਾਂ ਦੀਆਂ ਰਚਨਾਤਮਕ ਗਤੀਵਿਧੀਆਂ ਵਿਦਿਆਰਥੀ ਜੀਵਨ ਵਿੱਚ ਜਰੂਰੀ ਹੈ | ਇਸ ਨਾਲ ਉਨ੍ਹਾਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਨਿਖਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਤਾ ਪਰਿਵਰਤਨ ਜ਼ਰੂਰੀ- ਕਰੀਮਪੁਰੀ ਅਗਲੀ ਖ਼ਬਰ ਬਸਪਾ ਦੀ ਰੈਲੀ ਲਈ ਹਲਕਾ ਬਲਾਚੌਰ 'ਚ ਭਾਰੀ ਉਤਸ਼ਾਹ- ਮਹਿੰਦੀਪੁਰ, ਸੂਦ
Ad Position 24