21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਤਾ ਪਰਿਵਰਤਨ ਜ਼ਰੂਰੀ- ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 12-03-2026
ਬੰਗਾ, 11 ਮਾਰਚ (ਧਰਮਵੀਰ ਪਾਲ)-ਬੰਗਾ ਹਲਕੇ ਦੇ ਪਿੰਡ ਭਰੋਮਜਾਰਾ ਵਿਖੇ ਸਰਪੰਚ ਸੁਰਿੰਦਰ ਪਾਲ ਸੁੰਡਾ ਦੇ ਦਫ਼ਤਰ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ | ਇਸ ਮੌਕੇ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜਰ ਹੋਏ | ਮੀਟਿੰਗ ਵਿੱਚ ਬਾਮਸੇਫ, ਡੀ. ਐੱਸ. ਫੋਰ ਤੇ ਬਸਪਾ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ 15 ਮਾਰਚ ਨੂੰ ਬਸਪਾ ਪੰਜਾਬ ਵਲੋਂ ਬਹਿਰਾਮ ਦਾਣਾ ਮੰਡੀ ਵਿਚ ਕੀਤੀ ਜਾ ਰਹੀ 'ਸੱਤਾ ਪ੍ਰਾਪਤ ਕਰੋ ਰੈਲੀ' ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਸਰਕਾਰਾਂ ਆਈਆਂ ਉਨ੍ਹਾਂ ਨੇ ਦਲਿਤ, ਮਜ਼ਦੂਰ, ਛੋਟੇ ਕਿਸਾਨ ਅਤੇ ਛੋਟੇ ਦੁਕਾਨਦਾਰਾਂ ਦੇ ਸਰਵਪੱਖੀ ਵਿਕਾਸ ਲਈ ਕੁਝ ਨਹੀਂ ਕੀਤਾ | ਇਸ ਕਾਰਨ ਇਨ੍ਹਾਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਕੇ ਰਹਿ ਗਈ ਹੈ | ਇਸ ਕਰਕੇ ਸੱਤਾ ਪ੍ਰੀਵਰਤਨ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਵੰਦ ਕਰ ਰਹੇ ਹਨ | ਲੋਕਾਂ ਅੰਦਰ ਬਹਿਰਾਮ ਵਿਖੇ ਹੋਣ ਜਾ ਰਹੀ ਰੈਲੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਵੀਨ ਬੰਗਾ ਜਨਰਲ ਸਕੱਤਰ ਪੰਜਾਬ, ਹਰਬਲਾਸ ਬਸਰਾ ਜ਼ਿਲ੍ਹਾ ਜਨਰਲ ਸਕੱਤਰ, ਸੋਮ ਨਾਥ ਸਿੰਘ ਲੋਧੀਪੁਰ ਸੀਨੀਅਰ ਬਸਪਾ ਆਗੂ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਅਪੀਲ ਕੀਤੀ | ਇਸ ਮੌਕੇ ਸਰਪੰਚ ਸੁਰਿੰਦਰ ਪਾਲ ਸੁੰਡਾ ਅਤੇ ਪਿੰਡ ਦੀ ਲੀਡਰਸ਼ਿਪ ਨੇ ਬਹਿਰਾਮ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ | ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਭਰੋਮਜਾਰਾ ਤੋਂ ਚਾਰ ਬੱਸਾਂ ਦਾ ਕਾਫ਼ਲਾ ਰਵਾਨਾ ਹੋਵੇਗਾ | ਇਸ ਮੌਕੇ ਰਵਿੰਦਰ ਮਹਿਮੀ ਜ਼ਿਲ੍ਹਾ ਕੋਆਰਡੀਨੇਟਰ, ਵਿਜੇ ਮਜਾਰੀ, ਜਸਪਾਲ ਲਧਾਣਾ, ਪਰਮਜੀਤ ਦੁਸਾਂਝ, ਤੀਰਥ ਸਿੰਘ ਭਰੋਮਜਾਰਾ, ਰਾਮ ਲੁਭਾਇਆ, ਪ੍ਰੇਮ ਨਾਥ ਸੁੰਡਾ, ਭੁਪਿੰਦਰ ਸਿੰਘ, ਸੰਤ ਰਾਮ ਨਿੱਕੂ ਅਤੇ ਭਾਰੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਮਜਾਰੀ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
Ad Position 24