ਹੁਸ਼ਿਆਰਪੁਰ, 11 ਮਾਰਚ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਮਿੱਠਾ ਟਿਵਾਣਾ, ਮਾਡਲ ਟਾਊਨ ਹੁਸ਼ਿਆਰਪੁਰ ਵਲੋਂ ਮਹੰਤ ਤਾਰਾ ਸਿੰਘ ਸੇਵਾਪੰਥੀ ਦੀ 28ਵੀਂ ਯਾਦ ਨੂੰ ਸਮਰਪਿਤ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਸੈਂਟਰ ਤੇ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪੇ੍ਰਸ਼ਨ ਕੈਂਪ 16 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਦੀਪ ਸਿੰਘ ਪਾਹਵਾ ਨੇ ਦੱਸਿਆ ਕਿ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਦੀ ਦੇਖ-ਰੇਖ ਹੇਠ ਲਗਾਏ ਜਾ ਰਹੇ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਨਵਨੀਤ ਗੁਲਜ਼ਾਰ ਸਿੰਘ ਚੱਗਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਦਵਾਈਆਂ ਤੇ ਐਨਕਾਂ ਦਿੱਤੀਆਂ ਜਾਣਗੀਆਂ |