21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਵਿਧਾਨ ਸਭਾ 'ਚ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਪੱਖ ਨਾ ਰੱਖਣ ਦੇਣਾ ਅਤਿ ਨਿੰਦਣਯੋਗ- ਹਰਿੰਦਰ ਸਹੋਤਾ

Ad Position 21
No active advertisement
ਅਜੀਤ ਡੈਸਕ 12-03-2026
ਟਾਂਡਾ ਉੜਮੁੜ, 11 ਮਾਰਚ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਧਾਨ ਸਭਾ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਵਲੋਂ ਬੇਇੱਜ਼ਤ ਕਰਨਾ ਅਤੇ ਆਪਣਾ ਪੱਖ ਨਾ ਰੱਖਣ ਦੇਣਾ ਲੋਕਤੰਤਰ ਲਈ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਹੈ | ਇਹ ਗੱਲ ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਸਹੋਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਹੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜਿਹੇ ਗੰਭੀਰ ਮੰਚ 'ਤੇ ਇਸ ਤਰ੍ਹਾਂ ਦੀ ਘਟਨਾ ਹੋਣਾ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਲੋਕਤੰਤਰਿਕ ਪਰੰਪਰਾਵਾਂ ਦੀ ਉਲੰਘਣਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਲੋਕਾਂ ਦੀ ਆਵਾਜ਼ ਦਾ ਮੰਚ ਹੁੰਦਾ ਹੈ, ਜਿੱਥੇ ਹਰ ਇਕ ਚੁਣਿਆ ਹੋਇਆ ਨੁਮਾਇੰਦਾ ਆਪਣੀ ਗੱਲ ਰੱਖਣ ਦਾ ਹੱਕ ਰੱਖਦਾ ਹੈ ਪਰ ਜੇਕਰ ਵਿਰੋਧੀ ਧਿਰ ਦੇ ਆਗੂਆਂ ਨਾਲ ਬੇਅਦਬੀ ਕੀਤੀ ਜਾਂਦੀ ਹੈ ਤਾਂ ਇਹ ਪੰਜਾਬ ਦੀ ਰਾਜਨੀਤੀ ਲਈ ਚੰਗਾ ਸੰਕੇਤ ਨਹੀਂ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵਿਰੋਧੀ ਧਿਰ ਦਾ ਆਦਰ ਕਰੇ ਅਤੇ ਸਾਰੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦੇਵੇ | ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਕਦੇ ਵੀ ਕਬੂਲ ਨਹੀਂ ਕਰਨਗੇ | ਅੰਤ ਵਿਚ ਸਹੋਤਾ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਵਿਰੋਧੀ ਧਿਰ ਵੱਲੋਂ ਇਸ ਦੇ ਖ਼ਿਲਾਫ਼ ਜ਼ੋਰਦਾਰ ਅੰਦੋਲਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਲੇੜ ਵਿਖੇ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ 14 ਨੂੰ ਅਗਲੀ ਖ਼ਬਰ ਕੋਚ ਗੁਰਦੀਪ ਸਿੰਘ ਥਾਪਾ ਦੀ ਸੇਵਾ ਮੁਕਤੀ 'ਤੇ ਸ਼ੁਕਰਾਨਾ ਸਮਾਗਮ ਕਰਵਾਇਆ
Ad Position 24