ਤਲਵਾੜਾ, 11 ਮਾਰਚ (ਐੱਚ. ਐੱਸ. ਮਿੱਠੂ)-ਤਲਵਾੜਾ ਨਜ਼ਦੀਕ ਪੈਂਦੇ ਪਿੰਡ ਹਲੇੜ ਵਿਖੇ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵੈੱਲਫੇਅਰ ਸੁਸਾਇਟੀ ਵਿਖੇ 14 ਮਾਰਚ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਰਾਜ ਕੰਵਰ ਸਿੰਘ ਬਿੱਟੂ ਕਿਹਾ ਕਿ ਇਸ ਸਮਾਗਮ ਵਿਚ ਭਾਈ ਸੁਖਵਿੰਦਰ ਸਿੰਘ ਦਾ ਰਾਗੀ ਜਥਾ ਬੰਗਾਲੀਪੁਰ ਉਡਰੇ ਵਾਲੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ 14 ਮਾਰਚ ਦਿਨ ਸ਼ਨੀਵਾਰ ਨੂੰ ਇਸ ਸਮਾਗਮ ਵਿਚ ਆਪਣਾ ਕੀਮਤੀ ਸਮਾਂ ਕੱਢ ਕੇ ਪਹੁੰਚਣ ਦੀ ਕਿ੍ਪਾਲਤਾ ਕਰਨ |