21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਕਾਰੀ ਸਕੂਲ ਵਿਖੇ ਸੀ. ਆਰ. ਐੱਸ. ਤਹਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 12-03-2026
ਭੰਗਾਲਾ, 11 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੰਡੋਰੀ ਭਗਤ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਪੰਜਾਬ ਗਰਾਮੀਣ ਬੈਂਕ ਦੀ ਹਰਸਾ ਮਾਨਸਰ ਸ਼ਾਖਾ ਵਲੋਂ ਸੀ. ਆਰ. ਐੱਸ. (ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ) ਦੇ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਬਰਾਂਚ ਮੈਨੇਜਰ ਦਿਨੇਸ਼ ਕੁਮਾਰ ਵਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਬੈਂਕ ਦੇ ਸਟਾਫ਼ ਮੁਖ਼ਤਿਆਰ ਸਿੰਘ ਅਤੇ ਹਰਜਿੰਦਰ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਸਕੂਲ ਦੇ ਬੱਚਿਆਂ ਦੀ ਸਹੂਲਤ ਲਈ ਬੈਂਕ ਵਲੋਂ ਇਕ ਵਾਟਰ ਕੂਲਰ ਭੇਟ ਕੀਤਾ ਗਿਆ, ਤਾਂ ਜੋ ਬੱਚਿਆਂ ਨੂੰ ਗਰਮੀ ਦੇ ਮੌਸਮ ਵਿਚ ਠੰਢਾ ਪਾਣੀ ਮਿਲ ਸਕੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪਰਮਜੀਤ ਸਿੰਘ ਤੇ ਉਨ੍ਹਾਂ ਦੇ ਸਾਥੀ ਅਧਿਆਪਕ ਸੁਸ਼ੀਲ ਕੁਮਾਰ ਵਲੋਂ ਪੰਜਾਬ ਗਰਾਮੀਣ ਬੈਂਕ ਦੇ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਹਰਸੇ ਮਾਨਸਰ ਵਿਖੇ ਤਿੰਨ ਦਿਨਾਂ ਸਮੂਹ ਚਰਚਾ ਦਾ ਆਯੋਜਨ ਅਗਲੀ ਖ਼ਬਰ ਪਿੰਡ ਹਲੇੜ ਵਿਖੇ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ 14 ਨੂੰ
Ad Position 24