ਭੰਗਾਲਾ, 11 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਹਰਸੇ ਮਾਨਸਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ 'ਕਾਲਜ ਜੀਵਨ ਦੀ ਵਿਦਿਆਰਥੀ ਦੇ ਭਵਿੱਖ ਵਿਚ ਭੂਮਿਕਾ' ਵਿਸ਼ੇ 'ਤੇ ਤਿੰਨ-ਦਿਨਾਂ ਸਮੂਹ ਚਰਚਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਸੰਚਾਲਨ ਅਸਿਸਟੈਂਟ ਪ੍ਰੋਫੈਸਰ, ਟਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਸਿਮਰਨਜੀਤ ਕੌਰ ਅਤੇ ਵਿਭਾਗੀ ਮੁਖੀਆਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਇਹ ਗਤੀਵਿਧੀ ਵਿਦਿਆਰਥੀਆਂ ਦੇ ਸੰਚਾਰ ਹੁਨਰ, ਆਲੋਚਨਾਤਮਿਕ ਸੋਚ, ਆਤਮ-ਵਿਸ਼ਵਾਸ, ਕੈਰੀਅਰ ਲਈ ਤਿਆਰੀ ਨੂੰ ਵਧਾਉਣ 'ਤੇ ਕੇਂਦਰਿਤ ਸੀ, ਜਿਸ ਤਹਿਤ ਮੈਨੇਜਮੈਂਟ, ਕੰਪਿਊਟਰ, ਇੰਜੀਨੀਅਰਿੰਗ ਅਤੇ ਅਲਾਈਡ ਹੈਲਥ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਦੌਰ ਵਿਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਜੀਵਨ ਵਿਦਿਆਰਥੀਆਂ ਲਈ ਸਭ ਤੋਂ ਅਹਿਮ ਪੜਾਅ ਹੁੰਦਾ ਹੈ ਜਿੱਥੇ ਉਹ ਨਾ ਸਿਰਫ਼ ਆਪਣੇ ਵਿਸ਼ੇ ਦੀ ਗਹਿਰਾਈ ਨਾਲ ਜਾਣੰੂ ਹੁੰਦੇ ਹਨ | ਇਸ ਮੌਕੇ ਪ੍ਰੋ. ਪਰਵਿੰਦਰ ਸਿੰਘ, ਪ੍ਰੋ. ਸੁਖਜਿੰਦਰ ਸਿੰਘ ਅਤੇ ਡਾ. ਕਮਲ ਕਿਸ਼ੋਰ ਨੇ ਵੀ ਆਪਣੇ ਵਿਚਾਰ ਰੱਖੇ |