ਕਟਾਰੀਆਂ, 12 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਬਸਪਾ ਆਗੂ ਹਰਬਲਾਸ ਬਸਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹਿਰਾਮ ਦੀ ਦਾਣਾ ਮੰਡੀ 'ਚ ਬਸਪਾ ਵਲੋਂ 15 ਮਾਰਚ ਨੂੰ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਸਤਾ ਪ੍ਰਾਪਤ ਕਰੋ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਬਸਪਾ ਆਗੂਆਂ ਤੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਕਿਉਂਕਿ ਪੰਜਾਬ ਤੇ ਕੇਂਦਰ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਿਰਫ ਦਲਿਤ ਸਮਾਜ ਦੇ ਲੋਕਾਂ ਨੂੰ ਝੂਠੇ ਲਾਰਿਆਂ ਵਿੱਚ ਫਸਾ ਕੇ ਵੋਟਾਂ ਬਟੋਰਨ ਦਾ ਕੰਮ ਕੀਤਾ, ਜਿਸ ਕਾਰਨ ਦਲਿਤ ਸਮਾਜ ਅੰਦਰ ਭਾਰੀ ਰੋਸ ਹੈ | ਉਨ੍ਹਾਂ ਦਲਿਤ ਸਮਾਜ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 15 ਮਾਰਚ ਨੂੰ ਬਹਿਰਾਮ ਵਿਖੇ ਹੋ ਰਹੀ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ |