29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੁਲਿਸ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

Ad Position 21
No active advertisement
ਅਜੀਤ ਡੈਸਕ 13-03-2026
ਰਾਹੋਂ, 12 ਮਾਰਚ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐੱਸ.ਐੱਚ.ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ ਨਹਿਰ ਬਿਸਤ ਦੁਆਬ ਤੋਂ ਹੋ ਕੇ ਰਾਹੋਂ ਨਵਾਂਸ਼ਹਿਰ ਮੇਨ ਰੋਡ ਵੱਲ ਜਾ ਰਹੀ ਸੀ ਤਾਂ ਘੱਕੇਵਾਲ ਤੋਂ ਨਵਾਂਸ਼ਹਿਰ ਰੋਡ 'ਤੇ ਸੱਜੇ ਪਾਸੇ ਇੱਕ ਨੌਜਵਾਨ ਸ਼ੱਕੀ ਹਾਲਤ 'ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ, ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖ਼ਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਸਿਆਲ ਸ਼ੇਖ ਉਰਫ਼ ਸਾਹਿਲ ਪੁੱਤਰ ਖਬੀਰ ਸ਼ੇਖ ਵਾਸੀ ਬੰਗਾਲੀ ਕਲੋਨੀ ਥਾਣਾ ਰਾਹੋਂ ਵਜੋਂ ਹੋਈ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਨੌਜਵਾਨ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐੱਸ.ਐੱਚ.ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲਾਲਪੁਰ ਨੇ ਪਿੰਡ ਚਾਹਲਾਂ ਨੂੰ ਜਿੰਮ ਲਈ ਇਕ ਲੱਖ ਰੁਪਏ ਦੀ ਗਰਾਂਟ ਦਿੱਤੀ ਅਗਲੀ ਖ਼ਬਰ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਦਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣਾ ਪਾਰਟੀ ਦੀ ਮਜ਼ਬੂਤੀ ਲਈ ਵਧੀਆ ਸੰਕੇਤ- ਅਸ਼ੋ...
Ad Position 24