ਕਾਠਗੜ੍ਹ, 12 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਨੌਜਵਾਨਾਂ ਦੀ ਚੰਗੀ ਸਿਹਤ ਵਾਸਤੇ ਸਾਡੀ ਸਰਕਾਰ ਹਰ ਪ੍ਰਕਾਰ ਵਚਨਬੱਧ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਪਿੰਡ ਚਾਹਲਾਂ ਵਿੱਚ ਗ੍ਰਾਮ ਪੰਚਾਇਤ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਂਟ ਕਰਦੇ ਹੋਏ ਕੀਤਾ | ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਹਿਰਾਂ ਨੂੰ ਛੱਡ ਕੇ ਪਿੰਡਾਂ ਦੇ ਵੱਲ ਜ਼ਿਆਦਾ ਧਿਆਨ ਰੱਖ ਰਹੇ ਹਨ | ਇਸ ਮੌਕੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਰਹਿੰਦੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦਾ ਲੱਖ ਰੁਪਏ ਜਿੰਮ ਵਾਸਤੇ ਦੇਣ ਲਈ ਧੰਨਵਾਦ ਕੀਤਾ | ਪੰਜਾਬ ਵਿਚ ਚੱਲ ਰਹੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਜੋ ਪੂਰਾ ਹੁੰਗਾਰਾ ਮਿਲ ਰਿਹਾ ਹੈ ਤੇ ਹਲਕੇ ਦੀਆਂ ਪੰਚਾਇਤਾਂ ਨੂੰ ਵੱਧ ਚੜ੍ਹ ਕੇ ਇਹਨਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ | ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਇਸ ਮੌਕੇ 'ਤੇ ਪ੍ਰੀਤਮ ਚੰਦ, ਨੀਲਮ ਪੰਚ, ਰਾਮਪਾਲ ਪੰਚ, ਦੇਵਰਾਜ, ਰਾਜ ਕੁਮਾਰ, ਜਸਬੀਰ ਚੰਦ, ਊਸ਼ਾ ਰਾਣੀ, ਪਰਮਜੀਤ, ਦਿਲਜੀਤ ਕੌਰ, ਮਲਕੀਤ ਸਿੰਘ, ਸੋਨਮਜੀਤ, ਕੇਵਲ ਕਿ੍ਸ਼ਨ ਤੇ ਮਨਪ੍ਰੀਤ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |