29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-03-2026
ਨਵਾਂਸ਼ਹਿਰ, 12 ਮਾਰਚ (ਜਸਬੀਰ ਸਿੰਘ ਨੂਰਪੁਰ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਜੀ. ਐੱਨ. ਐੱਮ. ਭਾਗ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਡਾਇਰੈਕਟਰ ਡੀ. ਪੀ. ਐੱਸ. ਸੰਧੂ, ਡਾਇਰੈਕਟਰ ਮੈਡਮ ਸਿਲਵੀਆ ਕੇ. ਸੰਧੂ ਤੇ ਪਿ੍ੰਸੀਪਲ ਨਪ੍ਰੀਤ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ | ਜੀ. ਐੱਨ. ਐੱਮ. ਭਾਗ ਪਹਿਲੇ ਵਿਚ ਮਹਿਕਪ੍ਰੀਤ ਕੌਰ ਸਪੁੱਤਰੀ ਕਿ੍ਪਾਲ ਸਿੰਘ 500 ਅੰਕਾਂ ਵਿਚੋਂ 375 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਸ਼ਰਨਜੀਤ ਕੌਰ ਸਪੁੱਤਰੀ ਕੁਲਵੰਤ ਸਿੰਘ ਨੇ 500 ਅੰਕਾਂ ਵਿਚੋਂ 373 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਪਾਰਬਤੀ ਹਨੀਪੂਰਤੀ ਸਪੁੱਤਰੀ ਜੈ ਪ੍ਰਕਾਸ਼ ਹਨੀਪੂਰਤੀ ਨੇ 500 ਵਿਚੋਂ 369 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਡਾਇਰੈਕਟਰ, ਡਾਇਰੈਕਟਰ ਮੈਡਮ ਅਤੇ ਪਿ੍ੰਸੀਪਲ ਮੈਡਮ ਵਲੋਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਾਲਾਂ ਲਈ ਵੀ ਹੋਰ ਮਿਹਨਤ ਕਰਨ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਹੋਏ ਸ਼ਾਮਿਲ ਅਗਲੀ ਖ਼ਬਰ ਜਲਾਲਪੁਰ ਨੇ ਪਿੰਡ ਚਾਹਲਾਂ ਨੂੰ ਜਿੰਮ ਲਈ ਇਕ ਲੱਖ ਰੁਪਏ ਦੀ ਗਰਾਂਟ ਦਿੱਤੀ
Ad Position 24