29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੇਂਟ ਸੋਲਜਰ ਕਾਲਜ 'ਚ ਵਿਸ਼ਵ ਕਿਡਨੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ, ਚੱਬੇਵਾਲ ਵਿਖੇ ਡੀ.ਐੱਮ.ਐੱਲ.ਟੀ. ਵਿਭਾਗ ਵਲੋਂ ਵਿਸ਼ਵ ਕਿਡਨੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਲੋਮਾ ਇਨ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਵਲੋਂ ਗੁਰਦੇ ਦੀ ਸਿਹਤ ਬਾਰੇ ਇਕ ਜਾਗਰੂਕਤਾ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਜੋਗੇਸ਼ਵਰ ਚੰਦਰ, ਪਿ੍ਅੰਕਾ, ਸਲਵੀ ਸ਼ਰਮਾ, ਭਵਨਜੀਤ ਕੌਰ ਤੇ ਹਰਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨਾਲ 'ਗੁਰਦੇ ਦੀ ਸਿਹਤ' ਵਿਸ਼ੇ 'ਤੇ ਵਿਚਾਰ ਸਾਂਝੇ ਕੀਤੇ ਗਏ ਅਤੇ ਗੁਰਦੇ ਦੇ ਰੋਗਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਇੰਜੀਨੀਅਰ ਹਰਜੀਤ ਸਿੰਘ ਨੇ ਕਿਹਾ ਕਿ ਵਿਸ਼ਵ ਗੁਰਦਾ ਦਿਵਸ ਹਰ ਸਾਲ ਮਾਰਚ ਦੇ ਦੂਜੇ ਵੀਰਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰਦਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸਮੂਹ ਨੂੰ ਲੋਕਾਂ ਵਿਚ ਗੁਰਦੇ ਦੀ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਾ ਕਰ ਕੇ ਕਰਮਚਾਰੀਆਂ ਨਾਲ ਕੀਤਾ ਧੋਖਾ- ਗਿਲਜੀਆਂ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ
Ad Position 24