ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਗੜ੍ਹਸ਼ੰਕਰ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਸਮਾਜ ਸੇਵੀ ਰਣਜੀਤ ਸਿੰਘ ਖੱਖ ਵਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਗੁਰਨੇਕ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਸ਼ੁੱਭਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਡਾ. ਜੰਗ ਬਹਾਦਰ ਸਿੰਘ ਰਾਏ ਤੇ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਰਣਜੀਤ ਸਿੰਘ ਖੱਖ, ਅਮਰਜੀਤ ਕੌਰ ਖੱਖ, ਹਰਵਿੰਦਰ ਸਿੰਘ ਖੱਖ, ਹਰਪ੍ਰੀਤ ਕੌਰ ਖੱਖ, ਮੇਹਰ ਸਿੰਘ ਖੱਖ ਅਤੇ ਪਹਿਲੀ ਵਾਰ ਅਮਰੀਕਾ ਤੋਂ ਵਤਨ ਆਈਆਂ ਪੋਤਰੀਆਂ ਗੁਰਸਿਮਰਨ ਕੌਰ ਅਤੇ ਜਸਪ੍ਰੀਤ ਕੌਰ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਖੱਖ ਪਰਿਵਾਰ ਵੱਲੋਂ ਸਮਾਜ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ | ਸਮਾਗਮ ਵਿਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਜਪਾ ਹਲਕਾ ਇੰਚਾਰਜ ਇੰਚਾਰਜ ਨਿਮਿਸ਼ਾ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਗਿਆਨੀ ਬਲਵੀਰ ਸਿੰਘ ਚੰਗਿਆੜਾ, ਡਾ. ਹਰਵਿੰਦਰ ਸਿੰਘ ਬਾਠ, ਰਾਜਿੰਦਰ ਸਿੰਘ ਸ਼ੂਕਾ, ਦਰਸ਼ਨ ਸਿੰਘ ਮੱਟੂ, ਸ਼ਵਿੰਦਰਜੀਤ ਸਿੰਘ ਬੈਂਸ, ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ, ਰਸ਼ਪਾਲ ਸਿੰਘ ਪਾਲੀ ਬੱਦੋਵਾਲ, ਸਤਨਾਮ ਸਿੰਘ ਸੰਘਾ ਨਿਊਜ਼ੀਲੈਂਡ ਜਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਵਾਲੀਆ, ਮੁਖ਼ਤਿਆਰ ਸਿੰਘ ਹੀਰ, ਮਨਮੋਹਨ ਸਿੰਘ ਦਿਆਲ, ਗੋਪਾਲ ਕ੍ਰਿਸ਼ਨ ਕੌਸ਼ਲ, ਹਰਪ੍ਰੀਤ ਸਿੰਘ ਸਾਧੋਵਾਲ, ਅਮਨਦੀਪ ਬੈਂਸ, ਤਜਿੰਦਰ ਸਿੰਘ ਮਾਨ, ਹਰਸ਼ ਲਾਲੀ ਕੈਨੇਡਾ ਤੇ ਹੋਰ ਹਾਜ਼ਰ ਸਨ |