ਬੁੱਲ੍ਹੋਵਾਲ, 12 ਮਾਰਚ (ਲੁਗਾਣਾ)-ਬੇ-ਆਸਰਿਆਂ ਦਾ ਆਸਰਾ ਸਰਬੱਤ ਭਲਾ ਆਸਰਮ ਨੰਦਾਚੌਰ ਵਿਖੇ ਗੁਰਮਤਿ ਸਮਾਗਮ 14 ਮਾਰਚ ਦਿਨ ਸ਼ਨੀਵਾਰ ਨੂੰ ਸੰਤ ਬਾਬਾ ਜਗੀਰ ਸਿੰਘ ਦੀ ਅਗਵਾਈ 'ਚ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਇਸ ਸਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਤੇ ਸੰਤ ਸਮਾਗਮ ਹੋਵੇਗਾ ਜਿਸ ਵਿਚ ਆਏ ਹੋਏ ਸੰਤ ਮਹਾਂਪੁਰਸ਼ ਆਈਆਂ ਸੰਗਤਾਂ ਨਾਲ ਆਪਣੇ ਪ੍ਰਵਚਨਾਂ ਦੀ ਸਾਂਝ ਪਾਉਣਗੇ ਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ |