29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਖ਼ਾਲਸਾ ਕਾਲਜ ਵਿਖੇ ਭਾਸ਼ਨ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 13-03-2026
ਗੜ੍ਹਦੀਵਾਲਾ, 12 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਯੋਜਨਾ ਅਧੀਨ ਭਾਸ਼ਣ ਮੁਕਾਬਲੇ ਕਰਵਾਏ ਗਏ |ਇਸ ਦਾ ਉਦੇਸ਼ ਸਮਾਜ ਵਿਚ ਕੁੜੀਆਂ ਦੀ ਸਿੱਖਿਆ ਅਤੇ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ | ਇਸ ਮੌਕੇ ਕਾਲਜ ਦੀਆਂ ਵੱਖ-ਵੱਖ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੇਟੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ | ਭਾਸ਼ਣ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ, ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ | ਇਸ ਮੌਕੇ 'ਬੇਟੀ ਬਚਾਓ ਬੇਟੀ ਪੜ੍ਹਾਓ' ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਮੈਡਮ ਜਤਿੰਦਰ ਕੌਰ ਅਤੇ ਮੈਡਮ ਸੰਦੀਪ ਕੌਰ ਤੋਂ ਇਲਾਵਾ ਡਾ. ਹਰਪ੍ਰੀਤ ਕੌਰ, ਮੈਡਮ ਕੁਸ਼ਮਾ, ਮੈਡਮ ਪੂਜਾ, ਮੈਡਮ ਇਸ਼ਿਤਾ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਦੋਆਬਾ ਖੇਤਰ ਦੇ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨਿਯੁਕਤ ਅਗਲੀ ਖ਼ਬਰ ਸਰਬੱਤ ਭਲਾ ਆਸਰਮ ਵਿਖੇ ਗੁਰਮਤਿ ਸਮਾਗਮ 14 ਨੂੰ
Ad Position 24