29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਐਡਵੋਕੇਟ ਧਾਮੀ ਵਲੋਂ ਦੋਆਬਾ ਖੇਤਰ ਦੇ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨਿਯੁਕਤ

Ad Position 21
No active advertisement
ਅਜੀਤ ਡੈਸਕ 13-03-2026
ਅੰਮਿ੍ਤਸਰ, 12 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਆਬਾ ਖੇਤਰ ਨਾਲ ਸੰਬੰਧਤ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੂੰ ਵੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ | ਉਕਤ ਜਾਣਕਾਰੀ ਦਿੰਦਿਆਂ ਪ੍ਰਧਾਨ ਧਾਮੀ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਭਾਈ ਖ਼ਾਲਸਾ ਵੀ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ | ਇੱਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਧਾਮੀ ਵਲੋਂ ਅੰਤਿ੍ੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਵੀ ਬੁਲਾਰੇ ਨਿਯੁਕਤ ਕੀਤਾ ਗਿਆ ਸੀ | ਹੁਣ ਸ਼ੋ੍ਰਮਣੀ ਕਮੇਟੀ ਦੇ ਅਧਿਕਾਰਤ ਬੁਲਾਰਿਆਂ ਦੀ ਗਿਣਤੀ ਪੰਜ ਹੋ ਗਈ ਹੈ | ਭਾਈ ਖ਼ਾਲਸਾ ਦੋਆਬਾ ਖੇਤਰ ਨਾਲ ਸੰਬੰਧਤ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੈਂਬਰ ਹਨ |
Ad Position 22
No active advertisement
ਪਿਛਲੀ ਖ਼ਬਰ ਸਾਈਾ ਲੋਕਾਂ ਦੀ ਯਾਦ 'ਚ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਭਾਸ਼ਨ ਮੁਕਾਬਲੇ ਕਰਵਾਏ
Ad Position 24