29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗਿਰਨ ਜਠੇਰਿਆਂ ਦਾ ਸਲਾਨਾ ਜੋੜ ਮੇਲਾ 16 ਤੋਂ

Ad Position 21
No active advertisement
ਅਜੀਤ ਡੈਸਕ 13-03-2026
ਔੜ, 12 ਮਾਰਚ (ਗੁਰਨਾਮ ਸਿੰਘ ਸੈਣੀ)-ਸੈਣੀ ਗਿਰਨ ਗੋਤ ਦੇ ਜਠੇਰਿਆਂ ਦਾ ਤਿੰਨ ਰੋਜ਼ਾ ਧਾਰਮਿਕ ਸਲਾਨਾ ਜੋੜ ਮੇਲਾ 18 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਪੱਲੀਆਂ ਖੁਰਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗਿਰਨ ਪਰਿਵਾਰਾਂ ਵੱਲੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਮੇਲਾ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਬੁਰਜ ਟਹਿਲ ਦਾਸ, ਜਨਰਲ ਸਕੱਤਰ ਸਵਰਨ ਸਿੰਘ, ਖਜ਼ਾਨਚੀ ਪਾਖਰ ਸਿੰਘ, ਮੈਂਬਰ ਜਰਨੈਲ ਸਿੰਘ ਖੁਰਦ ਤੇ ਗਿਆਨੀ ਜੋਗਿੰਦਰ ਸਿੰਘ ਉਸਮਾਨਪੁਰ ਸਮੇਤ ਹੋਰ ਵੀ ਮੇਲਾ ਕਮੇਟੀ ਦੇ ਅਨੇਕਾਂ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਅੱਜ ਇੱਥੇ ਦੱਸਿਆ ਕਿ ਇਹ ਮੇਲਾ 16 ਮਾਰਚ ਤੋਂ ਸ਼ੁਰੂ ਹੋ ਕੇ 18 ਮਾਰਚ ਤੱਕ ਚੱਲੇਗਾ ਜਿਸ ਵਿੱਚ ਹਰ ਰੋਜ਼ ਧਾਰਮਿਕ ਪ੍ਰੋਗਰਾਮ ਹੋਵੇਗਾ ਰੋਜ਼ਾਨਾ ਹੀ ਗੁਰੂ ਦਾ ਅਤੁੱਟ ਲੰਗਰ ਵੀ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਭਰੋਲੀ ਤੋਂ ਮਾਣਕਾਂ ਦੀ ਹੱਦ ਤੱਕ ਖਿਲਰੇ ਪੱਥਰਾਂ ਕਾਰਨ ਰਾਹਗੀਰਾਂ ਦੇ ਸੱਟਾਂ ਲੱਗਣ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਪੀਰ ਬਾਬਾ ਦੌਲੇ ਸ਼ਾਹ ਦੇ ਦੋ ਰੋਜ਼ਾ ਮੇਲੇ ਦੀਆਂ ਤਿਆਰੀਆਂ ਮੁਕੰਮਲ- ਗੁਰੂ, ਜੱਖੂ
Ad Position 24