29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਅਸ਼ੀਰਵਾਦ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਬੰਗਾ, 12 ਮਾਰਚ (ਧਰਮਵੀਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਕੋਆਰਡੀਨੇਟਰ ਪ੍ਰੋ. ਗੁਲਬਹਾਰ ਸਿੰਘ, ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਪਿ੍ਯਾ ਦੀ ਦੇਖ ਰੇਖ ਅਧੀਨ ਕਰਵਾਇਆ ਅਸ਼ੀਰਵਾਦ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ | ਇਸ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਸ ਨੂੰ ਸੱਭਿਆਚਾਰਕ ਰੰਗਤ ਦਿੱਤੀ | ਇਸ ਪ੍ਰੋਗਰਾਮ ਵਿੱਚ ਉੱਘੇ ਸਮਾਜ ਸੇਵੀ ਹਰੀ ਕਿ੍ਸ਼ਨ ਨਈਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ | ਇਸ ਮੌਕੇ ਹਰੀ ਕਿ੍ਸ਼ਨ ਨਈਅਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਵਿੱਦਿਆ ਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਮੱਲ੍ਹਾ ਮਾਰਕੇ ਸੰਸਥਾ ਦਾ ਨਾਂ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਇਸ ਸੰਸਥਾ ਦਾ ਮੁੱਖ ਮਨੋਰਥ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਐੱਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ | ਉਨ੍ਹਾਂ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਵਾਦ ਦਿੱਤੀ ਤੇ ਅੱਗੇ ਤੋਂ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥਣ ਮਹਿਕਪ੍ਰੀਤ ਕੌਰ, ਗੁਰਲੀਨ ਕੌਰ, ਗੁਰਸ਼ਰਨ ਕੌਰ, ਸੁਖਪੀਤ ਕੌਰ ਨੂੰ ਵੱਖ-ਵੱਖ ਖਿਤਾਬਾਂ ਦੇ ਨਾਲ ਨਿਵਾਜਿਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਦੇ ਮੈਂਬਰ ਮਾਨ ਸਨਮਾਨ ਨੂੰ ਠੇਸ ਨਾ ਪਹੁੰਚਾਉਣ- ਰਾਣਾ ਅਗਲੀ ਖ਼ਬਰ ਭਰੋਲੀ ਤੋਂ ਮਾਣਕਾਂ ਦੀ ਹੱਦ ਤੱਕ ਖਿਲਰੇ ਪੱਥਰਾਂ ਕਾਰਨ ਰਾਹਗੀਰਾਂ ਦੇ ਸੱਟਾਂ ਲੱਗਣ ਦਾ ਸਿਲਸਿਲਾ ਜਾਰੀ
Ad Position 24