ਬੰਗਾ, 12 ਮਾਰਚ (ਕੁਲਦੀਪ ਸਿੰਘ ਪਾਬਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਵਲੋਂ ਜਾਗ੍ਰਤੀ ਸੰਮੇਲਨ ਅਤੇ ਵਿਆਹ ਸਮਾਗਮ ਸਿਟੀ ਕਮਿਊਨਿਟੀ ਹਾਲ ਸਿੱਧ ਮਹੱਲਾ ਬੰਗਾ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਦੇ ਪ੍ਰੈੱਸ ਸਕੱਤਰ ਗਾਇਕ ਸੋਨੀ ਸਰੋਆ ਨੇ ਦੱਸਿਆ ਕਿ ਸਮਾਗਮ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ, ਧਾਰਮਿਕ ਆਗੂਆਂ ਅਤੇ ਸਮਾਜਿਕ ਸ਼ਖਸ਼ੀਅਤਾਂ ਵਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤ ਕਿ੍ਸ਼ਨ ਨਾਥ ਡੇਰਾ ਚਹੇੜੂ, ਸੰਤ ਕੁਲਵੰਤ ਰਾਮ ਡੇਰਾ ਭਰੋਮਜਾਰਾ, ਸਾਈ ਪੱਪਲ ਸ਼ਾਹ ਤੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸ ਤੋਂ ਇਲਾਵਾ ਪੰਜਾਬ ਦੇ ਅਨੇਕਾਂ ਨਾਮੀ ਕਲਾਕਾਰ ਵੀ ਹਾਜ਼ਰੀ ਭਰਨਗੇ ਅਤੇ ਉੱਘੀਆਂ ਤੇ ਬੁੱਧੀਜੀਵੀ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਸੰਸਥਾ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਪਵਿੱਤਰ ਸਮਾਗਮ ਦੀ ਰੌਣਕ ਵਧਾਇਆ ਜਾਵੇ |