29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੀਨੀਅਰ ਸਿਟੀਜਨਜ਼ ਦੀ ਮੀਟਿੰਗ 14 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮੀਟਿੰਗ 14 ਮਾਰਚ ਨੂੰ ਹੋਵੇਗੀ | ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸ. ਕੇ ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਵੇਗੀ | ਮੀਟਿੰਗ ਦੌਰਾਨ ਸੀਨੀਅਰ ਸਿਟੀਜਨਜ਼ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਜਨਰਲ ਸਕੱਤਰ ਪੁਰੀ ਵਲੋਂ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਹਾਜ਼ਰ ਆਉਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇਡੀ ਵਰਮਾ ਅਤੇ ਪ੍ਰਧਾਨ ਪ੍ਰੋਫੈਸਰ ਐੱਸ. ਕੇ. ਬਰੂਟਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਗੜ੍ਹੀ ਵਿਖੇ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਸੰਨਸੋਏ ਗੋਤ ਜਠੇਰਿਆਂ ਦਾ ਮੇਲਾ 18 ਨੂੰ
Ad Position 24