29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਹਿੰਦਪੁਰ ਵਿਖੇ ਗੁਰਮਤਿ ਸਮਾਗਮ 18 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਮਜਾਰੀ/ਸਾਹਿਬਾ, 12 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨਗਰ ਪਿੰਡ ਮਹਿੰਦਪੁਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਤੇ ਢਾਡੀ ਦਰਬਾਰ 18 ਮਾਰਚ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਹਿੰਦਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਭੁਪਿੰਦਰ ਸਿੰਘ ਨਾਗਰਾ ਤੇ ਹਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋਵੇਗਾ ਤੇ ਦੇਰ ਰਾਤ ਤੱਕ ਚੱਲੇਗਾ | ਇਸ ਮੌਕੇ ਵੱਖ-ਵੱਖ ਪੰਥ ਪ੍ਰਸਿੱਧ ਢਾਡੀ ਜਥੇ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਸੰਤੋਖ ਸਿੰਘ, ਬਾਬਾ ਧਰਮ ਸਿੰਘ, ਦੀਦਾਰ ਸਿੰਘ, ਢਾਡੀ ਕਸ਼ਮੀਰ ਸਿੰਘ ਕਾਦਰ, ਕੁਲਵਿੰਦਰ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ, ਮੋਹਣ ਸਿੰਘ, ਹਰਜਿੰਦਰ ਸਿੰਘ, ਢਾਡੀ ਦੀਦਾਰ ਸਿੰਘ ਤੇ ਗੁਰਭਜਨ ਸਿੰਘ ਦਿਆਲਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁੰਮਣਾਂ ਦੇ ਵਿਕਾਸ ਕਾਰਜ ਅਰੰਭ ਅਗਲੀ ਖ਼ਬਰ ਹਜ਼ਰਤ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਾ ਦੋ ਰੋਜ਼ਾ ਮੇਲਾ ਕਰਵਾਇਆ
Ad Position 24