ਬੰਗਾ, 12 ਮਾਰਚ (ਧਰਮਵੀਰ ਪਾਲ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜਮਾਤ ਜੀ. ਐੱਨ. ਐੱਮ. ਪਹਿਲਾ ਸਾਲ ਦਾ ਸ਼ਾਨਦਾਰ ਨਤੀਜਾ ਸੌ ਫ਼ੀਸਦੀ ਆਇਆ ਹੈ ਤੇ ਸਾਰੇ ਵਿਦਿਆਰਥੀਆਂ ਅੱਵਲ ਦਰਜੇ ਵਿਚ ਪਾਸ ਹੋਏ ਹਨ | ਇਹ ਜਾਣਕਾਰੀ ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਟੌਪਰ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਦਿੱਤੀ | ਸ. ਢਾਹਾਂ ਨੇ ਦੱਸਿਆ ਜੀ.ਐਨ.ਐਮ. ਨਰਸਿੰਗ ਪਹਿਲਾ ਸਾਲ ਵਿੱਚ ਮਨਰੀਤ ਕੌਰ ਢਿੱਲੋਂ ਪੁੱਤਰੀ ਜਗਦੀਪ ਸਿੰਘ ਢਿੱਲੋਂ-ਰਾਜਵਿੰਦਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਹਿਲਾ ਸਥਾਨ, ਦੂਜਾ ਸਥਾਨ ਮਨਦੀਪ ਕੌਰ ਪੁੱਤਰੀ ਸਤਨਾਮ ਸਿੰਘ-ਕਮਲਜੀਤ ਕੌਰ ਮਾਣਕਾਂ ਨੇ, ਤੀਜਾ ਸਥਾਨ ਦੋ ਵਿਦਿਆਰਥੀਆਂ ਕੋਮਲਪ੍ਰੀਤ ਕੌਰ ਪੁੱਤਰੀ ਬਹਾਦਰ ਸਿੰਘ-ਜਸਵਿੰਦਰ ਕੌਰ ਭੱਜਲ ਅਤੇ ਅਲੀਸ਼ਾ ਪੁੱਤਰੀ ਗੁਰਬਖਸ਼ ਸਿੰਘ-ਕੁਲਵਿੰਦਰ ਕੌਰ ਲਕਸੀਹਾਂ ਨੇ ਇੱਕੋ ਜਿਹੇ ਅੰਕ ਪ੍ਰਾਪਤ ਕਰਕੇ ਕੀਤਾ | ਸ. ਢਾਹਾਂ ਨੇ ਸਮੂਹ ਟਰੱਸਟ ਵਲੋਂ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਪਿ੍ੰਸੀਪਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਜੀ.ਐੱਨ.ਐੱਮ. ਪਹਿਲਾ ਸਾਲ ਦੇ ਟੌਪਰ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਕਲਾਸ ਇੰਚਾਰਜ ਰੀਤੂ, ਗੁਰਦੀਪ ਕੌਰ, ਸੰਦੀਪ ਕੌਰ ਸੂਦਨ, ਵੰਦਨਾ ਬਸਰਾ, ਮਨਦੀਪ ਕੌਰ, ਮੁਹੰਮਦ ਯੂਨਸ ਵਾਣੀ, ਸੁਨੀਤਾ ਲਖਵਾੜਾ, ਨੇਹਾ ਰਾਣੀ, ਰੁਪਿੰਦਰ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ | ਵਧੀਆ ਨਤੀਜਾ ਆਉਣ ਦੀ ਖੁਸ਼ੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ |