29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 13-03-2026
ਨਵਾਂਸ਼ਹਿਰ, 12 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੰਜੀ ਸਾਹਿਬ ਵਿਖੇ ਇਕ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਇਕੱਤਰਤਾ ਵਿਚ ਜ਼ਿਲ੍ਹੇ ਭਰ ਤੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ | ਸਮਾਗਮ ਦੀ ਸ਼ੁਰੂਆਤ ਧਾਰਮਿਕ ਦੀਵਾਨ ਨਾਲ ਹੋਈ | ਇਸ ਮੌਕੇ ਭਾਈ ਸਤਪਾਲ ਸਿੰਘ ਐੱਮ.ਏ. ਦੇ ਜਥੇ ਵਲੋਂ ਸੰਗਤਾਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ ਗਿਆ | ਉਨ੍ਹਾਂ ਵਿਸਥਾਰ ਨਾਲ ਚਾਨਣਾ ਪਾਇਆ ਕਿ ਕਿਵੇਂ ਸਾਡੇ ਬਜ਼ੁਰਗਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਗੁਰੂ ਘਰਾਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਇਆ ਸੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪੰਥਕ ਅਤੇ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਰਾਜਨੀਤਿਕ ਅਤੇ ਆਰਥਿਕ ਧਰਾਤਲ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਜਾਣੂ ਹੈ | ਉਨ੍ਹਾਂ ਸਮੂਹ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਤਰੱਕੀ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਕੜਾ ਹੰਭਲਾ ਮਾਰਨਾ ਚਾਹੀਦਾ ਹੈ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਨਵਾਂਸ਼ਹਿਰ ਤੋਂ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸਤਿਗੁਰੂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨ ਵਜੋਂ ਰੱਖਿਆ ਗਿਆ ਹੈ | ਉਨ੍ਹਾਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਇਸ ਭਰੋਸੇ 'ਤੇ ਪੂਰਾ ਖਰਾ ਉੱਤਰਨਗੇ | ਆਪਣੇ ਭਵਿੱਖ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਸ਼ੁਕਾਰ ਨੇ ਐਲਾਨ ਕੀਤਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਮੁਹਿੰਮ ਵਿੱਢੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਇੱਕ ਪਿੰਡ ਦਾ ਦੌਰਾ ਕਰਨਗੇ ਅਤੇ ਲੋਕਾਂ ਵਿੱਚ ਬੈਠ ਕੇ ਅਕਾਲੀ ਦਲ ਦੀ ਇਸ ਮੁਹਿੰਮ ਬਾਰੇ ਗੱਲਬਾਤ ਕਰਨਗੇ ਤਾਂ ਜੋ ਹਲਕੇ ਦੇ ਹਰ ਵਿਅਕਤੀ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ | ਲੋਕ ਇਸ ਸਮੇਂ ਸਰਕਾਰ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ | ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਨੇ ਆਖਿਆ ਕਿ ਪਾਰਟੀ ਨੇ ਜੋ ਵੀ ਉਸ ਨੰੂ ਮਾਣ ਦਿੱਤਾ ਹੈ, ਉਹ ਉਸ 'ਤੇ ਖਰਾ ਉੱਤਰਨਗੇ | ਇਸ ਮੌਕੇ ਕੌਂਸਲਰ ਪਰਮ ਸਿੰਘ ਖ਼ਾਲਸਾ, ਜਰਨੈਲ ਸਿੰਘ ਖ਼ਾਲਸਾ, ਹਰਨੇਕ ਸਿੰਘ ਬੜਵਾ, ਤਲਵਿੰਦਰ ਸਿੰਘ ਕਾਜ਼ਮਪੁਰ, ਸ਼ਲਿੰਦਰ ਸਿੰਘ ਸਰਪੰਚ ਉੜਾਪੜ, ਹਿੰਮਤ ਕੁਮਾਰ ਬੌਬੀ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ, ਸਚਿਨ ਸ਼ਾਹਪੁਰ ਪੱਟੀ, ਸਤਨਾਮ ਸਿੰਘ ਤਾਜੋਵਾਲ, ਗੁਰਪਾਲ ਸਿੰਘ ਸ਼ਾਹਕੋਟ, ਦਵਿੰਦਰ ਸਿੰਘ ਬੇਗਮਪੁਰ, ਮਨਮੋਹਨ ਸਿੰਘ ਗੁਲ੍ਹਾਟੀ, ਜਰਨੈਲ ਸਿੰਘ ਖ਼ਾਲਸਾ, ਜਸਬੀਰ ਸਿੰਘ ਸੂਰਾਪੁਰ, ਬਲਵੀਰ ਸਿੰਘ ਪੱਲੀ ਝਿੱਕੀ, ਹਰਦੀਪ ਸਿੰਘ ਸਰਪੰਚ ਪੱਲੀ ਉੱਚੀ, ਹੁਸਨ ਲਾਲ ਕੋਟ ਪੱਤੀ, ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਜਰਨੈਲ ਸਿੰਘ ਭਾਨਮਜਾਰਾ, ਕੁਲਵੰਤ ਸਿੰਘ ਖ਼ਾਲਸਾ, ਗੁਰਜਿੰਦਰ ਸਿੰਘ ਦੌਲਤਪੁਰ, ਤਾਰਾ ਸਿੰਘ ਸਜਾਵਲਪੁਰ, ਜੋਗਿੰਦਰ ਸਿੰਘ ਅਟਵਾਲ ਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਐੱਲ. ਪੀ. ਜੀ., ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ- ਏ. ਡੀ. ਸੀ. ਅਗਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਦੋਆਬਾ ਖੇਤਰ ਦੇ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨਿਯੁਕਤ
Ad Position 24