29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪ੍ਰਧਾਨ ਸ਼ੁਕਾਰ ਵਲੋਂ ਕਰਵਾਏ ਸ਼ੁਕਰਾਨਾ ਸਮਾਗਮ ਮੌਕੇ ਬਲਵੀਰ ਸਿੰਘ ਤੇ ਵਰਕਰਾਂ ਨੇ ਹਾਜਰੀ ਲਗਾਈ

Ad Position 21
No active advertisement
ਅਜੀਤ ਡੈਸਕ 13-03-2026
ਬੰਗਾ, 12 ਮਾਰਚ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਸੁਖਦੀਪ ਸਿੰਘ ਸ਼ੁਕਾਰ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਇੰਚਾਰਜ ਨਿਯੁਕਤ ਕਰਨ 'ਤੇ ਸੁਖਦੀਪ ਸਿੰਘ ਸ਼ੁਕਾਰ ਵਲੋਂ ਅਕਾਲ ਪੁਰਖ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਸ: ਬਲਵੀਰ ਸਿੰਘ ਨੰਬਰਦਾਰ ਪੱਲੀ ਝਿੱਕੀ ਦੀ ਅਗਵਾਈ ਵਿੱਚ ਸਮੂਹ ਅਕਾਲੀ ਵਰਕਰਾਂ ਨੇ ਹਾਜ਼ਰੀ ਲਗਵਾਈ ਤੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੂੰ ਹਲਕਾ ਇੰਚਾਰਜ ਬਣਨ 'ਤੇ ਵਧਾਈ ਦਿੱਤੀ ਗਈ | ਇਸ ਦੌਰਾਨ ਬਲਵੀਰ ਸਿੰਘ ਨੰਬਰਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਹੁੰਝਾ ਫਿਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਹਲਕਾ ਇੰਚਾਰਜ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਬਲਦੇਵ ਕਿ੍ਸ਼ਨ ਨੌਰਾ ਸੀਨੀਅਰ ਆਗੂ, ਸਰਪੰਚ ਸਰੂਪ ਸਿੰਘ ਫੌਜੀ, ਬਲਵੀਰ ਸਿੰਘ ਨੰਬਰਦਾਰ ਪੱਲੀ ਝਿੱਕੀ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ, ਸਾਹਿਬ ਸਿੰਘ ਸੱਬਾ ਪੰਚ, ਜਸਵੰਤ ਸਿੰਘ ਭਲਾਈ ਵਾਲਾ, ਮਹਿੰਦਰ ਸਿੰਘ ਬਿਜਲੀ ਵਾਲਾ, ਸੁਖਜੀਤ ਸਿੰਘ ਪਾਬਲਾ, ਸੁਖਵੰਤ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਜੈਲਾ, ਸ਼ਿੰਗਾਰਾ ਸਿੰਘ ਪਾਬਲਾ, ਪਰਮਜੀਤ ਸਿੰਘ ਪੰਮੀ, ਪਰਮਿੰਦਰ ਸਿੰਘ ਸੋਨੂੋ, ਕਮਲਪਾਲਾ, ਬਲਜਿੰਦਰ ਸਿੰਘ ਗਿੱਦਾ, ਗੁਰਪ੍ਰੀਤ ਸਿੰਘ ਸੋਨੂੰ, ਬਲਵੀਰ ਸਿੰਘ ਅੱਡੇਵਾਲਾ, ਮਲਕੀਤ ਸਿੰਘ ਸੋਨੂੰ ਤੇ ਸਮੂਹ ਅਕਾਲੀ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਬਿਮਲਾ ਚੇਚੀ ਜਲਾਲਪੁਰ ਨੇ ਮਾਨ ਸਰਕਾਰ ਦੁਆਰਾ ਹਜ਼ਾਰ ਰੁਪਏ ਬੀਬੀਆਂ ਨੂੰ ਦੇਣ ਦੇ ਐਲਾਨ 'ਤੇ ਵੰਡੇ ਲੱਡੂ ਅਗਲੀ ਖ਼ਬਰ ਬਖਲੌਰ ਵਿਖੇ ਫੁੱਟਬਾਲ ਟੂਰਨਾਮੈਂਟ 'ਚ ਹੋਏ ਸ਼ਾਨਦਾਰ ਮੁਕਾਬਲੇ
Ad Position 24