ਨਵਾਂਸ਼ਹਿਰ, 27 ਮਾਰਚ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਪ੍ਰਧਾਨ ਇੰਦਰਜੀਤ ਸਿੰਘ ਬਾਹੜਾ ਦੀ ਅਗਵਾਈ ਹੇਠ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਜੋ ਕਿ ਸ਼ਾਨਦਾਰ ਰਿਹਾ | ਸਟੇਜ ਸੈਕਟਰੀ ਮੈਡਮ ਮੀਨੂੰ ਦੀ ਅਗਵਾਈ ਹੇਠ ਪਿ੍ੰਸੀਪਲ ਰਜਨੀਸ਼ ਕੁਮਾਰੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਕਵਿਤਾਵਾਂ ਅਤੇ ਮਾਡਲਿੰਗ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਛੋਟੇ ਬੱਚਿਆਂ ਨੇ ਆਪਣੇ ਮਾਡਲਿੰਗ ਪ੍ਰਦਰਸ਼ਨਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਬੱਚਿਆਂ ਤੇ ਮਹਿਮਾਨਾਂ ਅਤੇ ਮਾਪਿਆਂ ਨੇ ਇਸ ਸਮਾਗਮ ਦਾ ਆਨੰਦ ਮਾਣਿਆ | ਇਸ ਮੌਕੇ ਸੁਰਿੰਦਰ ਸਿੰਘ ਭੋਗਲ, ਤਰਲੋਚਨ ਸਿੰਘ, ਡਾ. ਗੁਰਮੀਤ ਸਿੰਘ, ਭੁਪਿੰਦਰ ਪਾਲ ਸਿੰਘ ਜੋਨੀ, ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਦੇ ਅਧਿਆਪਕਾਂ, ਸਕੂਲ ਕਲਰਕ ਮੈਡਮ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਮਾਇਆ ਦੇਵੀ, ਗੁਰਪ੍ਰੀਤ ਕੌਰ, ਮਿਸ ਰਮਨਦੀਪ, ਪੂਜਾ, ਮੀਨੂੰ, ਮੁਸਕਾਨ ਕੈਂਥ, ਰੇਨੂੰ ਰਾਣੀ, ਰਾਜਪ੍ਰੀਤ ਕੌਰ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਦਿਲਪ੍ਰੀਤ ਬਾਲੀ ਅਤੇ ਹੋਰ ਸਟਾਫ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਵਰਗੀ ਪਿ੍ੰਸੀਪਲ ਇਕਬਾਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਪੋਤੇ ਇਮਰਾਜ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਪ੍ਰਦਾਨ ਕੀਤਾ |