06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੱਛਰਾਂ 'ਤੇ ਖਤਰਨਾਕ ਕੀੜੇ ਮਕੌੜਿਆਂ ਦੀ ਭਰਮਾਰ ਤੋਂ ਬਚਣਾ ਜ਼ਰੂਰੀ- ਡਾ. ਸੰਦੀਪ ਨਰ

Ad Position 21
No active advertisement
ਅਜੀਤ ਡੈਸਕ 28-03-2026
ਔੜ, 27 ਮਾਰਚ (ਗੁਰਨਾਮ ਸਿੰਘ ਸੈਣੀ)-ਬਸੰਤ ਦੇ ਮੌਸਮ ਤੋਂ ਬਾਅਦ ਹਰ ਪਾਸੇ ਹਰਿਆਲੀ ਵੱਧਣ ਨਾਲ ਮੱਛਰਾਂ ਤੇ ਹੋਰ ਖਤਰਨਾਕ ਕੀੜੇ-ਮਕੌੜਿਆਂ ਦੀ ਸੰਖਿਆ 'ਚ ਤੇਜ਼ੀ ਨਾਲ ਵਾਧਾ ਹੋ ਜਾਂਦਾ ਹੈ, ਜਿਸ ਕਰਕੇ ਮਨੁੱਖੀ ਬਿਮਾਰੀਆਂ ਦਾ ਖ਼ਤਰਾ ਕਾਫ਼ੀ ਵਧ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਹਸਪਤਾਲ ਔੜ ਵਿਖੇ ਪੁੱਜੇ ਐੱਮ.ਬੀ.ਬੀ.ਐਸ., ਐੱਮ. ਐੱਸ. ਆਪਰੇਸ਼ਨਾਂ ਦੇ ਮਾਹਰ ਡਾ. ਸੰਦੀਪ ਨਰ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਤੋਂ ਬਚਣ ਲਈ ਲੋਕਾਂ ਨੂੰ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰਾਂ ਦੀ ਪੈਦਾਵਾਰ ਲਈ ਸੱਭ ਤੋਂ ਵੱਡਾ ਕਾਰਨ ਹੁੰਦਾ ਹੈ ਅਤੇ ਦੋ ਪਹੀਆਂ ਵਾਹਨ ਤੇ ਜਾਂਦੇ ਸਮੇਂ ਸਰੀਰ ਨੂੰ ਪੂਰੀ ਤਰਾਂ ਢੱਕ ਕੇ ਮੂੰਹ ਤੇ ਜਾਲੀ ਵਗੈਰਾ ਲੈਣੀ ਚਾਹੀਦੀ ਹੈ ਤਾਂ ਜੋ ਮੱਛਰ ਜਾਂ ਹੋਰ ਕੋਈ ਕੀੜਾ-ਮਕੌੜਾ ਅੱਖਾਂ ਵਿਚ ਨਾ ਪੈ ਸਕੇ ਜਿਸ ਨਾਲ ਅੱਖਾਂ ਦੀ ਇਨਫੈਕਸ਼ਨ ਜਾਂ ਅੱਖਾਂ ਦੀ ਹੋਰ ਕੋਈ ਬਿਮਾਰੀ ਲੱਗਣ ਨਾਲ ਵਿਅਕਤੀ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਪ੍ਰਭਾਵ ਪੈ ਸਕਦਾ ਹੈ | ਡਾ. ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਰਾਤ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ | ਇਸ ਦੇ ਨਾਲ ਹੀ ਘਰਾਂ ਵਿੱਚ ਸਫਾਈ ਰੱਖਣਾ ਅਤੇ ਸਮੇਂ-ਸਮੇਂ 'ਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਵਾਉਣਾ ਵੀ ਜਰੂਰੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਬੁਖਾਰ, ਸਰੀਰ ਦਰਦ ਜਾਂ ਹੋਰ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ | ਅਖੀਰ ਵਿੱਚ ਉਨ੍ਹਾਂ ਕਿਹਾ ਕਿ ਸਾਵਧਾਨੀ ਅਤੇ ਸਫਾਈ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਸੁਰੱਖਿਅਤ ਰੱਖ ਸਕਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਕਟਾਰੀਆ ਨੇ ਭੋਲੇਵਾਲ ਦੀ ਪੰਚਾਇਤ ਨੂੰ ਦਿੱਤਾ 5 ਲੱਖ ਦਾ ਚੈੱਕ ਅਗਲੀ ਖ਼ਬਰ ਮਸਨੂਈ ਬੁੱਧੀ ਵਰਕਸ਼ਾਪ 'ਚ ਆਦਰਸ਼ ਸਕੂਲ ਖਟਕੜ ਕਲਾਂ ਨੇ ਜਿੱਤਿਆ ਪਹਿਲਾ ਸਟੇਟ ਐਵਾਰਡ
Ad Position 24
No active advertisement