02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਮੇਂ-ਸਮੇਂ ਸਿਰ ਸਾਨੂੰ ਸਿਹਤ ਦੀ ਜਾਂਚ ਕਰਾਉਣੀ ਜ਼ਰੂਰੀ- ਡਾ. ਸੂਰੀ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਬਲਾਚੌਰ, 28 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਹਰ ਵਿਅਕਤੀ ਨੂੰ ਸਮੇਂ-ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਾਉਣੀ ਜ਼ਰੂਰੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਰੀ ਮਲਟੀਸਪੈਸ਼ਲਿਟੀ ਹਸਪਤਾਲ ਭੱਦੀ ਰੋਡ ਬਲਾਚੌਰ ਦੇ ਪ੍ਰਮੁੱਖ ਡਾ. ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾ. ਅਮਨਦੀਪ ਕੌਰ ਸੂਰੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਸਮ ਵਿੱਚ ਹੋ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਸਾਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖਣਾ ਸਮੇਂ ਦੀ ਮੰਗ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪੌਸ਼ਟਿਕ ਖ਼ੁਰਾਕ ਹੀ ਖਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਵੀ ਕਈ ਤਰਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਫਲ-ਫਰੂਟ ਅਤੇ ਸਬਜ਼ੀਆਂ ਨੂੰ ਚੰਗੀ ਤਰਾਂ ਧੋ ਕੇ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ | ਖਾਣ-ਪੀਣ ਤੋਂ ਪਹਿਲਾਂ ਤੇ ਬਾਅਦ ਵਿੱਚ ਆਪਣੇ ਹੱਥਾਂ ਨੂੰ ਚੰਗੀ ਤਰਾਂ ਧੋਣਾ ਜ਼ਰੂਰੀ ਹੈ | ਡਾ. ਅਮਨਦੀਪ ਕੌਰ ਸੂਰੀ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਖ਼ਾਸ ਤੌਰ 'ਤੇ ਆਪਣੀ ਸਿਹਤ ਦਾ ਧਿਆਨ ਰੱਖਣ |
Ad Position 22
No active advertisement
ਪਿਛਲੀ ਖ਼ਬਰ ਆਟੋ ਤੇ ਈ-ਰਿਕਸ਼ਾ ਸੰਬੰਧੀ ਹਾਈ ਕੋਰਟ ਦੇ ਹੁਕਮ ਬਣੇ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਅਗਲੀ ਖ਼ਬਰ ਹਵਾਲਾ ਮਾਮਲੇ 'ਚ ਵੱਖਵਾਦੀ ਆਗੂ ਸ਼ਬੀਰ ਸ਼ਾਹ ਨੂੰ ਮਿਲੀ ਜ਼ਮਾਨਤ
Ad Position 24