02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ 1 ਅਪ੍ਰੈਲ ਨੂੰ ਸੰਘਰਸ਼ ਦਿਵਸ ਮਨਾਉਣ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨਵਾਂਸ਼ਹਿਰ, 28 ਮਾਰਚ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ) - ਇਫਟੂ ਸਮੇਤ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਪਹਿਲੀ ਅਪ੍ਰੈਲ ਨੂੰ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਕਾਲਾ ਦਿਵਸ ਐਲਾਨਦਿਆਂ ਸੰਘਰਸ਼ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ | ਇਹ ਫੈਸਲਾ ਪੰਜਾਬ ਦੀਆਂ ਟਰੇਡ ਯੂਨੀਅਨਾਂ ਦੀ ਆਨਲਾਈਨ ਹੋਈ ਮੀਟਿੰਗ ਵਿੱਚ ਕੀਤਾ ਗਿਆ | ਇਸ ਮੀਟਿੰਗ ਵਿੱਚ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀ.ਟੀ. ਯੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਏਕਟੂ ਦੇ ਸੂਬਾਈ ਆਗੂ ਰਾਜਵਿੰਦਰ ਸਿੰਘ ਰਾਣਾ, ਏਟਕ ਦੇ ਸੂਬਾ ਆਗੂ ਨਿਰਮਲ ਧਾਰੀਵਾਲ, ਸੀਟੂ ਪੰਜਾਬ ਦੇ ਆਗੂ ਨੱਥਾ ਸਿੰਘ ਸ਼ਾਮਲ ਹੋਏ | ਉਕਤ ਆਗੂਆਂ ਨੇ ਦੱਸਿਆ ਕਿ ਇਸ ਦੀ ਤਿਆਰੀ ਵਜੋਂ 29 ਅਤੇ 30 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਹਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਜਥਬੰਦੀਆਂ, ਪੈਨਸ਼ਨਰਜ਼ ਜਥੇਬੰਦੀਆਂ, ਸਕੀਮ ਵਰਕਰ ਅਤੇ ਠੇਕਾ ਮੁਲਾਜ਼ਮ ਜਥਬੰਦੀਆਂ ਵੀ ਸ਼ਾਮਲ ਹੋਣਗੀਆਂ | ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਪੱਕੀ ਨੌਕਰੀ ਦੀ ਥਾਂ 'ਫਿਕਸਡ ਟਰਮ ਇੰਪਲਾਇਮੈਂਟ' ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਇਨ੍ਹਾਂ ਕੋਡਾਂ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖਤਮ ਕੀਤਾ ਜਾ ਰਿਹਾ ਹੈ | ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵੰਚਿਤ ਕੀਤਾ ਗਿਆ ਹੈ | ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਰਸੋਈ ਗੈਸ ਦੀ ਸਪਲਾਈ ਸੰਬੰਧੀ ਵਫਦ ਐਚ.ਪੀ.ਗੈਸ ਏਜੰਸੀ ਬੰਗਾ ਦੇ ਮਾਲਕ ਨੂੰ ਮਿਲਿਆ
Ad Position 24