02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁ: ਚਰਨ ਕੰਵਲ ਬੰਗਾ ਵਿਖੇ ਸਰੋਵਰ ਦੀ ਸਫਾਈ ਦੀ ਆਰੰਭਤਾ 'ਤੇ ਸਮਾਗਮ ਕੱਲ੍ਹ- ਜਥੇ: ਖਾਲਸਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਬੰਗਾ, 28 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁ: ਸ੍ਰੀ ਚਰਨ ਕੰਵਲ ਸਾਹਿਬ ਪਾ: ਛੇਵੀ ਜੀਂਦੋਵਾਲ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸਾਫ-ਸਫਾਈ ਅਤੇ ਰੰਗ ਰੋਗਨ ਕਰਨ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲੇ ਮਹਾਂਪੁਰਖ ਸੰਤ ਬਾਬਾ ਸਤਨਾਮ ਸਿੰਘ ਵੱਲੋਂ 30 ਮਾਰਚ ਦਿਨ ਸੋਮਵਾਰ ਦੀ ਸਵੇਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੁੱਖ ਬੁਲਾਰਾ ਸ਼੍ਰੋਮਣੀ:ਗੁ:ਪ੍ਰ:ਕਮੇਟੀ ਨੇ ਦੱਸਿਆ ਹੈ ਕਿ 30 ਮਾਰਚ ਦੀ ਸਵੇਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 8:00 ਵਜੇ ਸਰੋਵਰ ਦੀ ਸਾਫ-ਸਫਾਈ ਦੀ ਸੇਵਾ ਆਰੰਭ ਕੀਤੀ ਜਾਵੇਗੀ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ:ਗੁ:ਪ੍ਰ:ਕਮੇਟੀ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ | ਇਸ ਮੌਕੇ ਭੁਪਿੰਦਰ ਸਿੰਘ ਮੈਨੇਜਰ, ਭਾਈ ਪਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਦੇਸਾ ਸਿੰਘ ਗ੍ਰੰਥੀ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ
Ad Position 24