ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਦਰ ਥਾਣਾ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਨੌਜਵਾਨ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਏ.ਐਸ.ਆਈ. ਰਸ਼ਪਾਲ ਰਾਮ ਨੇ ਦੱਸਿਆ ਕਿ ਉਹ ਪਿੰਡ ਹਿਆਲਾ ਤੋਂ ਕਰਿਆਮ ਵੱਲ੍ਹ ਨੂੰ ਗਸ਼ਤ ਕਰਨ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਕਰਿਆਮ ਲਾਗੇ ਪੁੱਜੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਪਜਾਮੇ ਵਿੱਚੋਂ ਇੱਕ ਮੋਮੀ ਲਿਫਾਫੀ ਸੜਕ ਕਿਨਾਰੇ ਸੁੱਟ ਦਿੱਤੀ | ਉਸਨੇ ਆਪਣਾ ਨਾਮ ਰਕੇਸ਼ ਕੁਮਾਰ ਉਰਫ ਹਨੀ ਪੁੱਤਰ ਮਦਨ ਲਾਲ ਪਿੰਡ ਛੂਛੇਵਾਲ ਥਾਣਾ ਪੋਜੇਵਾਲ ਦੱਸਿਆ | ਪੁਲਿਸ ਵੱਲੋਂ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ |