03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੀ ਨਿੱਘੀ ਯਾਦ 'ਚ ਵਿਸ਼ਾਲ ਸੰਮੇਲਨ 2 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਸੜੋਆ, 28 ਮਾਰਚ (ਹਰਮੇਲ ਸਹੂੰਗੜਾ)-ਬਹੁਜਨ ਸਮਾਜ ਪਾਰਟੀ ਦੇ ਕ੍ਰਾਂਤੀਕਾਰੀ ਯੋਧੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਚੌਥਾ ਵਿਸ਼ਾਲ ਸੰਮੇਲਨ 2 ਅਪ੍ਰੈਲ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਉਹਨਾਂ ਦੇ ਵੱਡੇ ਸਪੁੱਤਰ ਕੁੰਵਰ ਜਗਬੀਰ ਸਿੰਘ ਸਹੂੰਗੜਾ ਨੇ ਦੱਸਿਆ ਕਿ ਭਾਵੇਂ ਸ਼ਿੰਗਾਰਾ ਰਾਮ ਸਹੂੰਗੜਾ ਅੱਜ ਸਾਡੇ ਵਿੱਚ ਨਹੀਂ ਹਨ ਉਹਨਾਂ ਦੀ ਯਾਦ ਨੂੰ ਹਰ ਸਾਲ ਤਾਜ਼ਾ ਕਰਦਿਆਂ ਵਿਸ਼ਾਲ ਸੰਮੇਲਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ | ਉਹਨਾਂ ਆਪਣੇ ਸਮਾਜ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਸ ਮਹਾਨ ਸ਼ਖ਼ਸੀਅਤ ਨੇ ਆਪਣੇ ਸਮਾਜ ਲਈ ਲੰਬਾ ਘੋਲ ਲੜਿਆ ਅਤੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਵਿੱਚ ਕੜਕਵੀਂ ਆਵਾਜ਼ ਨਾਲ ਉਠਾਉਂਦੇ ਰਹੇ ਸਨ | ਸਮੇਂ ਦੀਆਂ ਸਰਕਾਰਾਂ ਵਲੋਂ ਉਹਨਾਂ ਨੂੰ ਹਮੇਸ਼ਾ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵੀ ਬਸਪਾ ਦਾ ਇਹ ਸ਼ੇਰ ਸਮੇਂ ਦੀਆਂ ਸਰਕਾਰਾਂ ਮੂਹਰੇ ਕਦੀ ਵੀ ਨਹੀਂ ਝੁੱਕਿਆ | ਇਸ ਕਰਕੇ ਬਹੁਜਨ ਸਮਾਜ ਅੱਜ ਵੀ ਉਹਨਾਂ ਨੂੰ ਚੇਤੇ ਕਰ ਰਿਹਾ ਹੈ ਅਤੇ ਹਰ ਸਾਲ ਉਹਨਾਂ ਦੀ ਬਰਸੀ ਮਨਾਈ ਜਾ ਰਹੀ ਹੈ | ਇਸ ਮੌਕੇ ਪੰਜਾਬ ਭਰ ਤੋਂ ਉੱਘੇ ਲੀਡਰ ਤੇ ਬੁਲਾਰੇ ਪਹੁੰਚ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਚੱਕ ਰਾਮੂੰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਅਸਰਪੁਰ ਵਿਖੇ ਸਾਲਾਨਾ ਨਤੀਜੇ ਐਲਾਨੇ <br/>
Ad Position 24