03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰਾਮ ਨੌਮੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਔੜ/ਝਿੰਗੜਾਂ, 28 ਮਾਰਚ (ਕੁਲਦੀਪ ਸਿੰਘ ਝਿੰਗੜ) - ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਦਾ ਪਾਵਨ ਪ੍ਰਕਾਸ਼ ਦਿਹਾੜਾ ਸਕੂਲ ਮੈਨੇਜਮੈਂਟ ਕਮੇਟੀ, ਸਟਾਫ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਇਤਿਹਾਸ ਵਿਭਾਗ ਦੇ ਮੁਖੀ ਕਮਲਜੀਤ ਕੌਰ ਨੇ ਉਨ੍ਹਾਂ ਦੇ ਜੀਵਨ 'ਤੇ ਭਾਵਪੂਰਵਕ ਲੇਖ ਪੜਿ੍ਹਆ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਕਮਲਜੀਤ ਸਿੰਘ ਗਰਚਾ, ਅਧਿਆਪਕ ਨਰਿੰਦਰ ਕੌਰ ਨੇ ਭਗਵਾਨ ਰਾਮ ਜੀ ਨਾਲ ਸਬੰਧਿਤ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਬਾਰੇ ਵਿਚਾਰ ਸਾਂਝੇ ਕੀਤੇ | ਜਦਕਿ ਡਾ. ਜਸਕਰਨ ਸਿੰਘ ਨੇ ਉਹਨਾਂ ਦੇ ਜੀਵਨ ਤੇ ਸੱਖਿਆਵਾਂ ਸਬੰਧੀ ਆਪਣੇ ਵਡਮੁੱਲੇ ਵਿਚਾਰਾਂ ਦੀ ਸਾਂਝ ਪਾਈ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਸੰਸਾਰ ਪ੍ਰਸਿੱਧ ਧਾਰਮਿਕ ਗ੍ਰੰਥ ਰਮਾਇਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਉੱਚ ਆਦਰਸ਼ਾਂ ਨੂੰ ਅਪਣਾਉਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਅਧਿਆਪਕਾ ਜਸਵਿੰਦਰ ਕੌਰ, ਨਰਿੰਦਰ ਪਾਲ ਸਿੰਘ, ਅਜੇ ਕੁਮਾਰ, ਪਰਵਿੰਦਰ ਸਿੰਘ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਨਵਲੀਨ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਰਿਆਮ ਨੂੰ ਦਾਨੀ ਸੱਜਣ ਵਲੋਂ ਸਹਾਇਤਾ ਭੇਟ ਅਗਲੀ ਖ਼ਬਰ ਪਿੰਡ ਸਲੋਹ ਦੇ ਭੱਦਰ ਕਾਲੀ ਮੰਦਰ 'ਚ ਲੱਗੀਆਂ ਰੌਣਕਾਂ
Ad Position 24