03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਹੱਕੀ ਮੰਗਾ ਸੰਬੰਧੀ ਮੀਟਿੰਗ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨਵਾਂਸ਼ਹਿਰ, 28 ਮਾਰਚ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਕੀਤੀ ਗਈ | ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਨੰਬਰਦਾਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ | ਪ੍ਰਧਾਨ ਹਰਵੰਤ ਸਿੰਘ ਤਾਜਪੁਰ ਨੇ ਨੰਬਰਦਾਰ ਯੂਨੀਅਨ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਦੱਸਿਆ ਕਿ ਦੇਸ਼ ਭਗਤ ਹਾਲ ਜਲੰਧਰ ਵਿਖੇ ਸਥਾਪਨਾ ਦਿਵਸ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਪੰਜਾਬ ਭਰ ਤੋਂ ਨੰਬਰਦਾਰ ਹਾਜ਼ਰ ਹੋਏ |
ਜ਼ਿਲ੍ਹਾ ਪ੍ਰਧਾਨ ਤਾਜਪੁਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਪੂਰੇ ਹੋ ਗਏ ਪਰ ਅਜੇ ਤੱਕ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ ਇੱਕ ਵੀ ਪੂਰਾ ਨਹੀਂ ਕੀਤਾ | ਸਰਕਾਰ ਵੱਲੋਂ ਨੰਬਰਦਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ | ਉਹਨਾਂ ਦੱਸਿਆ ਕਿ ਨਵਾਂਸ਼ਹਿਰ ਵਿਖੇ ਬਹੁਤ ਹੀ ਜਲਦੀ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਨੰਬਰਦਾਰਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾਂ, ਮੀਤ ਪ੍ਰਧਾਨ ਸੁਖਜੀਵਨ ਸਿੰਘ ਕਰਨਾਣਾ, ਸੀਨੀਅਰ ਖਜਾਨਚੀ ਰਾਵਲ ਸਿੰਘ ਮੁਬਾਰਕਪੁਰ, ਖਜਾਨਚੀ ਹਰ ਜਸਦੇਵ ਸਿੰਘ ਸ਼ਾਹਪੁਰ ਪੱਟੀ, ਸੀਨੀਅਰ ਜਰਨਲ ਸਕੱਤਰ ਸੁਲੱਖਣ ਸਿੰਘ ਕਿਸ਼ਨਪੁਰ, ਜਨਰਲ ਸਕੱਤਰ ਵਿਮਲ ਕੁਮਾਰ ਰਾਹੋਂ, ਜਨਰਲ ਸਕੱਤਰ ਪਰਮਜੀਤ ਸਿੰਘ ਕਰੀਹਾ, ਪ੍ਰੈਸ ਸਕੱਤਰ ਸੁਰਜੀਤ ਰਾਮ ਸਲੋਹ, ਸਕੱਤਰ ਓਕਾਰ ਸਿੰਘ ਕੰਗ, ਤਹਿਸੀਲ ਪ੍ਰਧਾਨ ਰਣਜੀਤ ਸਿੰਘ ਰਾਏਪੁਰ ਡੱਬਾ, ਨੰਬਰਦਾਰ ਮਹਿੰਦਰ ਪਾਲ ਬੈਰਸੀਆਂ, ਰਾਮ ਆਸਰਾ ਵਜੀਦਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮ ਨੌਮੀ ਦੇ ਮੌਕੇ 'ਤੇ ਸ਼ੀਤਲਾ ਮਾਤਾ ਮੰਦਰ 'ਚ ਰਾਮਾਇਣ ਪਾਠ ਸ਼ੁਰੂ ਅਗਲੀ ਖ਼ਬਰ ਲੰਗੜੋਆ ਸ਼ਮਸ਼ਾਨਘਾਟ 'ਤੇ ਪੰਚਾਇਤ ਵਲੋਂ ਲੱਖਾਂ ਰੁਪਏ ਖਰਚ ਕਰਕੇ ਸੁਧਾਰੀ ਜਾ ਰਹੀ ਹੈ ਦਿੱਖ
Ad Position 24