ਬਲਾਚੌਰ, 28 ਮਾਰਚ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਸਲਾਨਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ | ਸਮਾਗਮ ਵਿੱਚ ਮਾਪਿਆਂ ਦੀ ਵੱਡੀ ਗਿਣਤੀ ਨੇ ਹਾਜ਼ਰੀ ਭਰੀ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ | ਕਲਾਸ 6ਵੀਂ ਦੇ ਨਤੀਜਿਆਂ ਅਨੁਸਾਰ ਸੰਜਨਾ ਕਲੇਰ ਨੇ ਪਹਿਲਾ ਸਥਾਨ, ਹਰਲੀਨ ਕੌਰ ਨੇ ਦੂਜਾ ਸਥਾਨ ਜਦਕਿ ਪ੍ਰਭਨੂਰ ਸ਼ੀਂਹਮਾਰ, ਗ਼ੌਰੀ ਕੁਮਾਰੀ ਅਤੇ ਦਿਵਿਆਂਸ਼ੀ ਵਾਲੀਆ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਲਾਸ 7ਵੀਂ ਵਿੱਚ ਸਿਮਰਨ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ ਦੂਜਾ ਸਥਾਨ ਜਦਕਿ ਜੈਸਮੀਨ ਕਲੇਰ ਅਤੇ ਪ੍ਰੀਤ ਵਾਲੀਆ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਹਰਲੀਨ, ਸਿਮਰਨ, ਜਾਨਵੀ, ਲਵਪ੍ਰੀਤ, ਹੁਸਨਪ੍ਰੀਤ ਸਿੰਘ ਅਤੇ ਲਵਲੀਨ ਕੌਰ ਆਦਿ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਕਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਗਤੀ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਪੀ.ਟੀ.ਏ ਟੀਚਰ ਜੋਤੀ ਕਲੇਰ ਨੂੰ ਵੀ ਸਨਮਾਨਿਤ ਕੀਤਾ ਗਿਆ | ਜਿਸ ਨੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਯੋਗਦਾਨ ਪਾਇਆ | ਸਕੂਲ ਮੁਖੀ ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਰਣਵੀਰ ਸਿੰਘ ਅਤੇ ਸੰਜੀਵ ਕੁਮਾਰ ਅਧਿਆਪਕ ਨੇ ਦੱਸਿਆ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣਾ ਹੈ ਅਤੇ ਵਿਦਿਆਰਥੀਆਂ ਦੀ ਹਰ ਪੱਖੋਂ ਤਰੱਕੀ ਯਕੀਨੀ ਬਣਾਉਣਾ ਹੈ | ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਚਰਨਜੀਤ ਕੌਰ ਅਤੇ ਸਮੂਹ ਪੀ.ਟੀ.ਏ ਮੈਂਬਰ ਮਮਤਾ, ਇੰਦਰਜੀਤ ਕੌਰ, ਰੇਨੂੰ, ਪਿੰਕੀ ਦੇਵੀ, ਧਰਮਿੰਦਰ, ਸਮਾਜ ਸੇਵੀ ਅਸ਼ੋਕ ਕੁਮਾਰ ਅਤੇ ਹਰਦੀਪ ਸਿੰਘ ਨੇ ਵੀ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਬੀ.ਆਰ.ਪੀ ਜਸਵੀਰ ਪਾਲ ਸਿੰਘ, ਸਕੂਲ ਦੇ ਕੰਪਿਊਟਰ ਟੀਚਰ ਹਰਸ਼ਿੰਦਰ ਕੌਰ ਅਤੇ ਸਕੂਲ ਦੇ ਐਮ.ਡੀ.ਐਮ ਵਰਕਰ ਵੀ ਹਾਜ਼ਰ ਸਨ |