ਮੁਕੰਦਪੁਰ, 28 ਮਾਰਚ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ ਦੋ ਸਾਲਾ ਪ੍ਰੋਗਰਾਮ ਦੇ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਇਲਾਕੇ ਦੇ ਇਕੋ-ਇੱਕ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਸੁਖਮਨਪ੍ਰੀਤ ਕੌਰ ਸਪੁੱਤਰੀ ਪਲਵਿੰਦਰ ਸਿੰਘ ਵਾਸੀ ਪਿੰਡ ਚੱਕ ਬਿਲਗਾਂ ਨੇ 88.3 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਰਿਧੀ ਜੈਨ ਪੁੱਤਰੀ ਅਮਨ ਜੈਨ ਵਾਸੀ ਬੰਗਾ ਨੇ 86.7 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਗੁਰਸੰਗੀਤ ਕੌਰ ਰਾਏ ਸਪੁੱਤਰੀ ਮੱਖਣ ਸਿੰਘ ਰਾਏ ਵਾਸੀ ਪਿੰਡ ਧਰਮਕੋਟ ਨੇ 85 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ ਵਿੱਚ ਇਕੋ-ਇੱਕ ਕਾਲਜ ਹੈ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐੱਮ.ਬੀ.ਏ ਦੋ ਸਾਲਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ? ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |