ਸੜੋਆ, 28 ਮਾਰਚ (ਬਲਵਿੰਦਰ ਨਾਨੋਵਾਲੀਆ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੁੱਚੇ ਪਿੰਡਾਂ ਅਤੇ ਕਸਬਿਆਂ ਦਾ ਵਿਕਾਸ ਪਾਰਟੀਬਾਜੀ ਤੋਂ ਉਪਰ ਉਠ ਕੇ ਕੀਤਾ ਜਾਵੇਗਾ | ਇਹ ਵਿਚਾਰ ਸਤਨਾਮ ਜਲਾਲਪੁਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਖਰੌੜ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ | ਇਸ ਲਈ ਪਿੰਡ ਵਾਸੀ ਵਿਕਾਸ ਕਾਰਜਾਂ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਦਾ ਵਿਕਾਸ ਕਾਰਜਾਂ 'ਚ ਪੂਰਾ ਸਾਥ ਦੇਣ | ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਆਮ ਲੋਕਾਂ ਨੂੰ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਪਿੰਡ ਵਿੱਚ ਜਿੰਮ ਖੋਲ੍ਹਣ ਲਈ ਪੰਚਾਇਤ ਨੂੰ ਇੱਕ ਲੱਖ ਰੁਪਏ ਦਾ ਚੈੱਕ ਵੀ ਦਿੱਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੀ ਦਿਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਸਹੀ ਅਤੇ ਸਮੇਂ ਸਿਰ ਹੋ ਸਕੇ | ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਕੁਲਦੀਪ ਕੌਰ ਨੇ ਚੇਅਰਮੇਨ ਜਲਾਲਪੁਰ ਦਾ ਪਿੰਡ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਪਿੰਡ ਦੇ ਆਧੂਰੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸ: ਸੁੱਚਾ ਸਿੰਘ ਗਿੱਲ, ਮੋਹਣ ਲਾਲ ਬੰਗੜ, ਬਲਵੀਰ ਸਿੰਘ, ਸੰਦੀਪ ਕੁਮਾਰ, ਲੱਕੀ ਬੰਗੜ, ਗੁਰਪ੍ਰੀਤ ਸਿੰਘ, ਜਸਕਰਨ ਕੁਮਾਰ, ਦਾਰਾ ਸਿੰਘ, ਰਾਮ ਲੁਭਾਇਆ, ਬਲਜੀਤ ਸਿੰਘ, ਜਗਤਾਰ ਬੈਂਸ, ਰਾਮ ਲਾਲ, ਲਖਵਿੰਦਰ ਸਿੰਘ, ਕਰਨੈਲ ਸਿੰਘ, ਸੁੱਚਾ ਸਿੰਘ ਠੇਕੇਦਾਰ, ਕਰਨੈਲ ਸਿੰਘ ਪੰਚ, ਮਲਕੀਤ ਰਾਜ ਪੰਚ, ਅਲਕਾ ਰਾਣੀ ਪੰਚ, ਸੁਨੀਤਾ ਦੇਵੀ ਪੰਚ ਅਤੇ ਦਵਿੰਦਰ ਕੁਮਾਰ ਬਿੰਦਰ ਆਦਿ ਵੀ ਹਾਜ਼ਰ ਸਨ |