28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਿਜਲੀ ਕਰਮਚਾਰੀਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-04-2026
ਬਲਾਚੌਰ, 2 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਸੰਯੁਕਤ ਮੰਚ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸ਼ਨ ਆਫ. ਜੇ. ਈ., ਗਰਿੱਡ ਉਪ ਮੰਡਲ ਕਰਮਚਾਰੀ, ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ (ਏਟਕ) ਤੇ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਪਹਿਲਵਾਨ ਵਲੋਂ ਬਿਜਲੀ ਕਾਮੇ ਅਤੇ ਪੈਨਸ਼ਨਰਜ਼ 4 ਕੋਡ ਲਾਗੂ ਕਰਨ ਦੇ ਖਿਲਾਫ਼ ਬਲਾਚੌਰ ਦੇ ਦੋਨੋ ਉੱਪ ਮੰਡਲਾਂ ਦੇ ਸਮੂਹ ਸਾਥੀਆਂ ਵਲੋਂ ਵਿਸ਼ਾਲ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਲੇ ਬਿੱਲੇ ਲੱਗਾ ਕੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸੂਬਾ ਆਰਗੇਨਾਈਜਰ ਇਕਬਾਲ ਸਿੰਘ ਸਹੋਤਾ ਅਤੇ ਅਮਰੀਕ ਸਿੰਘ ਜਾਡਲੀ ਮੰਡਲ ਪ੍ਰਧਾਨ, ਸਰਬਜੀਤ ਸਿੰਘ ਸੈਣੀ ਪ੍ਰਧਾਨ ਉੱਪ ਮੰਡਲ ਇਕ ਬਲਾਚੌਰ ਅਤੇ ਸਾਥੀ ਵਿਨੋਧ ਕੁਮਾਰ ਪ੍ਰਧਾਨ ਉੱਪ ਮੰਡਲ ਨੰਬਰ ਦੋ ਨੇ ਆਖਿਆ ਕਿ ਚਾਹੇ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਦੋਨਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਚ ਕੋਈ ਫਰਕ ਨਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਬੰਗੜ ਗੜੀ ਕਾਨੂੰਗੋਆ, ਰੇਸ਼ਮ ਸਿੰਘ ਖਜ਼ਾਨਚੀ, ਮੱਖਣ ਸਿੰਘ ਜੇ.ਈ, ਧਰਮਿੰਦਰ ਚੰਡੀਗੜ੍ਹੀਆ, ਗੁਰਚਰਨ ਸਿੰਘ ਫੌਜੀ, ਸੁਰਿੰਦਰ ਸਿੰਘ ਫੌਜੀ, ਪਵਿੱਤਰ ਸਿੰਘ, ਅਰੁਣ ਕੁਮਾਰ, ਸਤਨਾਮ ਸਿੰਘ, ਨਰਿੰਦਰ ਸਿੰਘ ਕੌਲਗੜ੍ਹ ਤੇ ਹੋਰਨਾਂ ਨੇ ਵੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ 'ਚ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ ਅਗਲੀ ਖ਼ਬਰ ਬੰਗਾ ਤਹਿਸੀਲ ਦੇ ਸੇਵਾ ਕੇਂਦਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ
Ad Position 24