ਮੁਕੰਦਪੁਰ, 2 ਅਪ੍ਰੈਲ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ. ਕਾਮ. ਦੇ ਸਮੈਸਟਰ ਤੀਸਰਾ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਸ.ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਕੋਮਲ ਸਪੁੱਤਰੀ ਰਾਜਿੰਦਰ ਕੁਮਾਰ ਵਾਸੀ ਔੜ ਅਤੇ ਰੂਬਲ ਸਿਆਣ ਸਪੁੱਤਰੀ ਗੁਰਵਿੰਦਰ ਸਿੰਘ ਵਾਸੀ ਜਗਤਪੁਰ ਨੇ 76.4 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਸੰਜਨਾ ਸਪੁੱਤਰੀ ਸੰਤੋਖ਼ ਰਾਮ, ਵਾਸੀ ਸੂੰਢ ਨੇ 75.5 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਵਿਦਿਆਰਥਣ ਸੁਖਵਿੰਦਰ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਵਾਸੀ ਮੁਕੰਦਪੁਰ ਨੇ 74.5 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਡਾ.ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |