28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਲਾਦੀਆਂ

Ad Position 21
No active advertisement
ਅਜੀਤ ਡੈਸਕ 03-04-2026
ਕਟਾਰੀਆਂ, 2 ਅਪੈ੍ਰਲ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਪੰਜਾਬ 'ਚ ਝੂਠ ਦੇ ਸਹਾਰੇ 'ਤੇ ਬਣੀ ਆਪ ਸਰਕਾਰ ਨੇ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ, ਪਰ ਉਨ੍ਹਾਂ ਵਾਅਦਿਆਂ 'ਤੇ ਸਰਕਾਰ ਦਾ ਖਰਾ ਨਾ ਉਤਰਨਾ ਲੋਕਾਂ ਨਾਲ ਧੱਕਾ ਹੈ | ਕਿਉਂਕਿ ਪੰਜਾਬ ਵਿੱਚ ਸਮੇਂ-ਸਮੇਂ ਜਦੋਂ ਵੀ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਸਭ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ, ਜਦ ਕਿ ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਤਾਂ ਕੀ ਕਰਨਾ ਸਗੋਂ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਆਏ ਦਿਨ ਲਾਰਿਆਂ ਦਾ ਮੀਂਹ ਵਰਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਇੱਕੋ ਇੱਕੇ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਲੋਕ ਉਤਾਵਲੇ ਹਨ, ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਹੁੰਦਿਆਂ ਗਰੀਬਾਂ ਨੂੰ ਲਾਭਪਾਤਰੀ ਸਹੂਲਤਾਂ ਦੇਹਣ ਵਿੱਚ ਕੋਈ ਢਿੱਲ ਨਹੀਂ ਵਰਤੀ | ਇਸ ਮੌਕੇ ਦਵਿੰਦਰ ਸਿੰਘ ਜੋਧਾ, ਗੁਰਬਚਨ ਸਿੰਘ ਦਿਓ ਤੇ ਜਸਰੂਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜੋਆ ਬਲਾਕ ਸੰਮਤੀ 'ਤੇ ਕਾਂਗਰਸ ਦਾ ਕਬਜ਼ਾ ਅਗਲੀ ਖ਼ਬਰ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਨੂੰ ਸਕੂਲ ਸਟਾਫ਼ ਨੇ ਕੀਤਾ ਸਨਮਾਨਿਤ
Ad Position 24