28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਾ. ਅੰਬੇਡਕਰ ਦੇ ਆਦਮ ਕੱਦ ਬੁੱਤ ਦੀ ਬੇਅਦਬੀ ਮੰਦਭਾਗੀ- ਜੱਖੂ, ਸਿੱਧੂ

Ad Position 21
No active advertisement
ਅਜੀਤ ਡੈਸਕ 03-04-2026
ਕਟਾਰੀਆਂ, 2 ਅਪ੍ਰੈਲ (ਪੇ੍ਰਮੀ ਸੰਧਵਾਂ)-ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਰੀਬਾਂ ਦੇ ਮਸੀਹਾ ਡਾ. ਬੀ. ਆਰ. ਅੰਬੇਡਕਰ ਦੇ ਆਦਮ ਕੱਦ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਬੇਅਦਬੀ ਦੀ ਪਿੰਡ ਕਟਾਰੀਆਂ ਦੇ ਸਰਪੰਚ ਤੇ ਉੱਘੇ ਸਮਾਜ ਸੇਵੀ ਵਰਿੰਦਰ ਸਿੰਘ ਜੱਖੂ, ਇੰਦਰਜੀਤ ਸਿੰਘ ਸਿੱਧੂ ਸਾਬਕਾ ਸਰਪੰਚ ਜੰਡਿਆਲਾ ਤੇ ਮਹਿੰਦਰ ਪਾਲ ਪਟਵਾਰੀ ਕਟਾਰੀਆਂ ਆਦਿ ਪਤਵੰਤੇ ਸੱਜਣਾਂ ਨੇ ਘੋਰ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਨਾ ਸਿਰਫ ਸ਼ਰਮਨਾਕ ਹੈ ਸਗੋਂ ਸਮਾਜ ਦੀ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਤੋੜਨ ਲਈ ਇਕ ਡੂੰਘੀ ਸਾਜਿਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫਸੋਸਜਨਕ ਹੈ ਕਿ ਜੋ ਸਰਕਾਰ ਬਾਬਾ ਸਾਹਿਬ ਦੇ ਨਾਂਅ 'ਤੇ ਵੋਟਾਂ ਬਟੋਰ ਕੇ ਪੰਜਾਬ ਦੀ ਸਤਾ 'ਤੇ ਕਾਬਜ ਹੋਈ ਹੈ ਅੱਜ ਉਹ ਬਾਬਾ ਸਾਹਿਬ ਦੇ ਸਨਮਾਨ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੋਈ ਜਾਪ ਰਹੀ ਹੈ | ਸਰਪੰਚ ਵਰਿੰਦਰ ਸਿੰਘ ਜੱਖੂ, ਇੰਦਰਜੀਤ ਸਿੰਘ ਸਾਬਕਾ ਸਰਪੰਚ ਜੰਡਿਆਲਾ, ਮਹਿੰਦਰ ਪਾਲ ਪਟਵਾਰੀ ਆਦਿ ਪਤਵੰਤੇ ਸੱਜਣਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਅਜਿਹੀ ਮਿਸਾਲੀ ਸਜ਼ਾ ਕਾਨੂੰਨ ਮੁਤਾਬਕ ਦੇਵੇ ਤਾਂ ਜੋ ਹੋਰ ਕੋਈ ਅੱਗੇ ਤੋਂ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ | ਇਸ ਮੌਕੇ ਇੰਦਰਜੀਤ ਸਿੰਘ ਸਿੱਧੂ, ਮਹਿੰਦਰ ਪਾਲ ਪਟਵਾਰੀ, ਪਲਵਿੰਦਰ ਸਿੰਘ ਕਲਸੀ ਤੇ ਜਰਨੈਲ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਆਦਮ ਕੱਦ ਬੁੱਤ ਤੋੜਨ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ ਅਗਲੀ ਖ਼ਬਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਵੱਡਾ ਯੋਗਦਾਨ- ਮਜੀਠੀਆ
Ad Position 24