28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 03-04-2026
ਔੜ/ਝਿੰਗੜਾਂ, 2 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸ਼ਨੀ ਦੇਵ ਮੰਦਰ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ.-295 ਪੰਜਾਬ ਬਲਾਕ ਇਕਾਈ ਮੁਕੰਦਪੁਰ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪ੍ਰਸ਼ੋਤਮ ਲਾਲ ਗੁਣਾਚੌਰ ਤੇ ਜਨਰਲ ਸਕੱਤਰ ਦੇਸ ਰਾਜ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਪ੍ਰਸ਼ੋਤਮ ਲਾਲ ਗੁਣਾਚੌਰ ਦੇ ਭਤੀਜੇ ਅਨਮੋਲ ਗੁਜਰ ਦੀ ਪਿਛਲੇ ਦਿਨੀਂ ਹੋਈ ਮੌਤ 'ਤੇ ਜਥੇਬੰਦੀ ਦੇ ਸਮੂਹ ਸਾਥੀਆਂ ਵਲੋਂ ਵਿਛੜੀ ਰੂਹ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਪ੍ਰਧਾਨ ਪ੍ਰਸ਼ੋਤਮ ਲਾਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਪ੍ਰਧਾਨ ਪ੍ਰਸ਼ੋਤਮ ਲਾਲ, ਵਿਜੈ ਕੁਮਾਰ ਗੁਰੂ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਕਮੇਟੀ ਕੈਸ਼ੀਅਰ ਰਾਮ ਜੀ ਦਾਸ ਗੁਣਾਚੌਰ ਨੇ ਆਪਣੇ ਕਿੱਤੇ ਨਾਲ ਸਬੰਧਿਤ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਜਥੇਬੰਦੀ ਵਲੋਂ 11 ਅਪ੍ਰੈਲ ਨੂੰ ਸੰਗਰੂਰ ਵਿਖੇ ਰੱਖੀ ਗਈ ਸੂਬਾ ਪੱਧਰੀ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਨੂੰ ਪੁੱਜਣ ਲਈ ਕਿਹਾ | ਜਨਰਲ ਸਕੱਤਰ ਦੇਸ ਰਾਜ ਨੇ ਸਮੂਹ ਸਾਥੀਆਂ ਨੂੰ ਮੀਟਿੰਗ ਵਿਚ ਸਮੇਂ ਸਿਰ ਆਉਣ ਤੇ ਆਪਣਾ ਬਣਦਾ ਫੰਡ ਜਮ੍ਹਾਂ ਕਰਵਾਉਣ ਲਈ ਕਿਹਾ | ਰਾਜਿੰਦਰ ਪਾਂਡੇ ਨੇ ਮੀਟਿੰਗ ਵਿੱਚ ਪੁੱਜੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਪ੍ਰਸ਼ੋਤਮ ਲਾਲ, ਜਨਰਲ ਸਕੱਤਰ ਦੇਸ ਰਾਜ ਰਸੂਲਪੁਰ, ਰਾਜਿੰਦਰ ਪਾਂਡੇ, ਵਿਜੈ ਕੁਮਾਰ ਗੁਰੂ, ਅਮਰੀਕ ਸਿੰਘ ਢੰਡਾ, ਰਾਮ ਜੀ ਦਾਸ, ਅਸ਼ੋਕ ਕੁਮਾਰ, ਗੁਦਾਵਰ ਰਾਮ, ਪਰਮਿੰਦਰ ਸਿੰਘ ਰਾਏ, ਜਗਦੀਸ਼ ਕਾਹਮਾ, ਸੁਨੀਲ ਦੱਤ, ਭਜਨ ਲਾਲ, ਕਿ੍ਸ਼ਨ ਚੰਦ, ਸਾਹਿਲ, ਕਿ੍ਸ਼ਨ ਕੁਮਾਰ, ਸੂਰਜ ਭੱਟੀ, ਅਮਨਦੀਪ ਕਪਿਲ, ਪੰਡਿਤ ਛੱਜੂ ਰਾਮ, ਹਰਜਿੰਦਰ ਕੁਮਾਰ, ਜਸਪ੍ਰੀਤ ਕੌਰ, ਅਨੀਤਾ ਦੇਵੀ, ਹਰਬਿਲਾਸ ਖਮਾਚੋਂ ਤੇ ਵੀ. ਕੇ. ਜੌਹਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਹਰਪ੍ਰੀਤ ਸਿੰਘ ਮੀਰਪੁਰ ਜੱਟਾਂ ਦੇ ਜਥੇ ਦਾ ਸਨਮਾਨ ਅਗਲੀ ਖ਼ਬਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਆਦਮ ਕੱਦ ਬੁੱਤ ਤੋੜਨ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ
Ad Position 24