28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਾਗਰਿਕ ਦਸਤਾਵੇਜ਼ ਬਣਾਉਣ ਦੀਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ ਦੇ ਹੈਲਪ ਲਾਈਨ ਨੰ. 1076 ਦਾ ਲਾਭ ਉਠਾਉਣ- ਸਿਮਰਨਜੋਤ ਭਾਰਤੀ

Ad Position 21
No active advertisement
ਅਜੀਤ ਡੈਸਕ 03-04-2026
ਔੜ, 2 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਭ. ਸ. ਨਗਰ ਦੀ ਪੈਰਾ ਲੀਗਲ ਵਲੰਟੀਅਰ ਅਤੇ ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਡਾਕੂਮੈਂਟੇਸ਼ਨ ਅਫ਼ਸਰ ਕੁਮਾਰੀ ਸਿਮਰਨਜੋਤ ਭਾਰਤੀ ਨੇ ਕਿਹਾ ਹੈ ਕਿ ਨਾਗਰਿਕ ਆਪਣੇ ਦਸਤਾਵੇਜ਼ ਬਣਾਉਣ ਦੀਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ ਦੇ ਹੈਲਪ ਲਾਈਨ ਨੰ 1076 ਦਾ ਲਾਭ ਉਠਾਉਣ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪਹਿਲੀ ਅਪ੍ਰੈਲ ਤੋਂ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਰੁ. ਮਾਸਿਕ ਅਤੇ ਜਨਰਲ ਜਾਤੀਆਂ ਦੀਆਂ ਔਰਤਾਂ ਲਈ 1000 ਰੁਪਏ ਮਾਸਿਕ ਵਿੱਤੀ ਸਹਾਇਤਾ ਦੇਣ ਨੂੰ ਮੰਤਰੀ ਮੰਡਲ ਪਾਸੋਂ ਮਿਲੀ ਪ੍ਰਵਾਨਗੀ ਤੋਂ ਪੰਜਾਬ ਭਰ ਦੇ ਸੁਵਿਧਾ ਕੇਂਦਰਾਂ ਵਿੱਚ ਸਬੰਧਤ ਲੋੜੀਂਦੇ ਦਸਤਾਵੇਜ਼ ਖਾਸ ਕਰਕੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਉਣ ਲਈ ਖਾਸ ਕਰਕੇ ਔਰਤਾਂ ਵੱਡੀ ਗਿਣਤੀ ਵਿੱਚ ਆ ਰਹੀਆਂ ਹਨ, ਜਿਸ ਕਾਰਨ ਸੁਵਿਧਾ ਕੇਂਦਰਾਂ ਵਿੱਚ ਸਵੇਰੇ 7ਵਜੇ ਤੋਂ ਲਾਈਨਾਂ ਵਿੱਚ ਲੱਗ ਕੇ ਟੋਕਨ ਲੈਣ ਵਾਲਿਆਂ ਵਿੱਚੋਂ ਵੀ ਬਹੁਤਿਆਂ ਨੂੰ ਨਿਰਾਸ਼ ਮੁੜਨਾ ਪੈ ਰਿਹਾ ਹੈ | ਨਾਗਰਿਕਾਂ ਦੀ ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਿਮਰਨਜੋਤ ਭਾਰਤੀ ਨੇ ਦੱਸਿਆ ਕਿ ਜੇਕਰ ਨਾਗਰਿਕਾਂ ਨੂੰ ਲੇਬਰ ਕਾਰਡ, ਅਨੂਸੂਚਿਤ ਜਾਤੀਆਂ/ਪੰਜਾਬ ਵਸਨੀਕ ਸਰਟੀਫਿਕੇਟ ਜਾਂ ਕੋਈ ਹੋਰ ਦਸਤਾਵੇਜ਼ ਬਣਾਉਣ ਲਈ ਸੁਵਿਧਾ ਕੇਂਦਰਾਂ ਵਿੱਚ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਪੰਜਾਬ ਸਰਕਾਰ ਦੇ ਹੈਲਪ ਲਾਈਨ ਨੰ 1076 'ਤੇ ਫ਼ੋਨ ਜ਼ਰੂਰ ਕਰਨ | ਇਸ ਹੈਲਪਲਾਈਨ ਨੰ. ਰਾਹੀਂ ਹੁੰਦੀ ਮੁਲਾਕਾਤ ਵਿਚ ਲੋੜੀਂਦੇ ਦਸਤਾਵੇਜ਼ ਬਣਾਉਣ ਲਈ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ ਤੇ ਸਮਾਂ ਤੈਅ ਕੀਤਾ ਜਾਂਦਾ ਹੈ | ਇਸ ਤੋਂ ਬਾਅਦ ਤੈਅ ਕੀਤੇ ਸਮੇਂ ਅਨੁਸਾਰ ਮੁਲਾਜ਼ਮ ਘਰ ਆ ਕੇ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ ਰਾਹੀਂ ਵੱਡੀ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਿਹਾਰ-ਆਧਾਰਿਤ ਹਥਿਆਰ ਸਪਲਾਇਰ ਸਮੇਤ ਚਾਰ ਤਸਕਰ ਕਾਬੂ, ਹਥਿਆਰ ਬਰਾਮਦ ਅਗਲੀ ਖ਼ਬਰ ਬੁਰਜ ਟਹਿਲ ਦਾਸ ਦੇ ਧੁੱਸੀ ਬੰਨ੍ਹ ਵੱਲ ਪ੍ਰਸ਼ਾਸ਼ਨ ਦਾ ਧਿਆਨ ਦਿਵਾਉਣ ਲਈ ਇਲਾਕਾ ਵਾਸੀਆਂ ਦੀ ਮੀਟਿੰਗ
Ad Position 24