07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਵਾਂਸ਼ਹਿਰ ਦੇ ਕੁਲਾਮ ਰੋਡ ਗਲੀ ਨੰਬਰ-12 ਦੇ ਵਾਸੀ ਸੀਵਰੇਜ ਦੀ ਲੀਕੇਜ ਕਾਰਨ ਡਾਢੇ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 04-04-2026
ਨਵਾਂਸ਼ਹਿਰ, 3 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਕੁਲਾਮ ਰੋਡ ਗਲੀ ਨੰਬਰ-12 ਦੇ ਵਾਸੀ ਅਮਰੀਕ ਸਿੰਘ, ਭੁਪਿੰਦਰ ਸਿੰਘ, ਆਤਮਾ ਰਾਮ, ਰੋਸ਼ਨ ਲਾਲ, ਬਲਵੀਰ ਸਿੰਘ ਨੇ ਦੱਸਿਆ ਕਿ ਉਹ ਕੁਲਾਮ ਰੋਡ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ ਜਦੋਂ ਕਿ ਸਬੰਧਤ ਮਹਿਕਮੇ ਵੱਲੋਂ ਇਸ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ | ਜਿਸ ਕਾਰਨ ਮੁਹੱਲਾ ਵਾਸੀ ਨਰਕ ਭਰੀ ਜਿੰਦਗੀ ਜੀਉਣ ਲਈ ਮਜਬੂਰ ਹਨ ਕਿਉਂਕਿ ਸੀਵਰੇਜ ਦਾ ਪਾਣੀ ਸੜਕਾਂ ਉੱਪਰ ਖੜ੍ਹ ਜਾਂਦਾ ਹੈ ਜਿਸ ਨਾਲ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਪੈਦਲ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਹੈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਤੋਂ ਉਹ ਲਗਾਤਾਰ ਨਗਰ ਕੌਂਸਲ ਦਫਤਰ ਅਤੇ ਹੋਰ ਸਬੰਧਤ ਮਹਿਕਮੇ ਨੂੰ ਇਸ ਸਬੰਧੀ ਦੱਸ ਚੁੱਕੇ ਹਨ ਪਰ ਅਜੇ ਤੱਕ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੋਇਆ | ਉਹਨਾਂ ਮੰਗ ਕੀਤੀ ਸੀਵਰੇਜ ਦੇ ਹੱਲ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਮੁਹੱਲਾ ਵਾਸੀ ਬਿਮਾਰੀਆਂ ਤੋਂ ਬਚ ਸਕਣ ਕਿਉਂਕਿ ਖੜ੍ਹੇ ਪਾਣੀ ਉੱਪਰ ਮੱਛਰਾਂ ਦੀ ਬਹੁਤ ਭਰਮਾਰ ਰਹਿੰਦੀ ਹੈ ਜੋ ਕਿ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਈਫ ਕੇਅਰ ਫਾਊਾਡੇਸ਼ਨ ਨੇ ਚੱਕਦਾਨਾ ਵਿਖੇ 177ਵੀਂ ਲੈਬੋਰੇਟਰੀ ਖੋਲ੍ਹੀ ਅਗਲੀ ਖ਼ਬਰ ਡਾ. ਕੰਵਲ ਨੈਨ ਸਿੰਘ ਕੰਗ ਤੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਵਲੋਂ ਪਿੰਡ ਬਾਸੀਆਂ ਬੇਟ ਤੋਂ ਭਰੋਵਾਲ ਤੱਕ ਬਣੀ ਸੜਕ...
Ad Position 24
No active advertisement