ਰਾਹੋਂ, 3 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਜਥੇਦਾਰ ਫਾਰਮ ਤੇ ਰਿਜੋਰਟ ਝੰਡੇਵਾਲ ਰੋਡ ਰਾਹੋਂ ਨਵਾਂਸ਼ਹਿਰ ਵਿਖੇ ਪੰਜਾਬ ਐਮਚਿਉਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ 5 ਅਪ੍ਰੈਲ ਦਿਨ ਐਤਵਾਰ ਸ਼ਾਮ ਨੂੰ ਸਤਨਾਮ ਸਿੰਘ ਭਾਰਟਾ ਦੀ ਅਗਵਾਈ ਵਿੱਚ ਓਪਨ ਪੰਜਾਬ ਕਲਾਸਿਕ 2026 ਸੀਨੀਅਰ ਯੂਨੀਅਰ ਬਾਡੀ ਬਿਲਡਿੰਗ ਚੈਂਪੀਅਨਸ਼ਪਿ ਦੇ ਵੱਖ-ਵੱਖ ਕੈਟਾਗਰੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੱਧਰ ਦੇ ਪ੍ਰਤੀਯੋਗੀਆਂ ਵਲੋਂ ਭਾਗ ਲਿਆ ਜਾਵੇਗਾ | ਜਿਸ ਵਿੱਚ ਜੇਤੂਆਂ ਨੂੰ ਨਕਦ ਇਨਾਮ, ਸੁੰਦਰ ਟਰਾਫੀ, ਸਰਟੀਫਿਕੇਟ, ਸਪਲੀਮੈਂਟ ਅਤੇ ਹੋਰ ਵੱਡੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ ਭਾਰਟਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਤੇ ਆਪਣੀ ਸਿਹਤ ਵੱਲ ਧਿਆਨ ਦੇਣ ਤੇ ਇੱਕ ਚੰਗੀ ਅਤੇ ਤੰਦਰੁਸਤ ਜਿੰਦਗੀ ਬਤੀਤ ਕਰਨ ਦੇ ਉਦੇਸ਼ ਨੂੰ ਮੁੱਖ ਰੱਖ ਕੇ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ | ਉਹਨਾਂ ਕਿਹਾ ਇਸ ਪ੍ਰਤੀਯੋਗਤਾ ਵਿੱਚ ਕੋਈ ਵੀ ਯੋਗ ਵਿਅਕਤੀ ਹਿੱਸਾ ਲੈ ਸਕਦਾ ਹੈ | ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪ੍ਰਧਾਨ ਜੌਲੀ ਸਿੰਘ ਅਤੇ ਏ. ਸੀ. ਪੀ ਰਾਜ ਚੌਧਰੀ ਅਤੇ ਹੋਰ ਨਾਮੀ ਸਖਸ਼ੀਅਤਾਂ ਵਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਅਤੇ ਇਨਾਮਾਂ ਦੀ ਵੰਡ ਕੀਤੀ ਜਾਵੇਗੀ |