07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 04-04-2026
ਬੰਗਾ, 3 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਦੀ ਮੀਟਿੰਗ ਗੁਰਦੇਵ ਸਿੰਘ ਚੌਹੜ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਯਾਦਗਾਰੀ ਹਾਲ ਖੱਟਕੜ ਕਲਾਂ ਵਿਖੇ ਹੋਈ | ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਮੈਂਬਰਸ਼ਿਪ ਕਰਨ ਦਾ ਫੈਸਲਾ ਕੀਤਾ ਗਿਆ | ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ | ਇਨ੍ਹਾਂ ਧਰਨਿਆਂ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ | ਇਸ ਮੀਟਿੰਗ ਨੂੰ ਤਰਸੇਮ ਸਿੰਘ ਬੈਂਸ, ਸੋਹਣ ਸਿੰਘ ਅਟਵਾਲ ਨੇ ਸੰਬੋਧਨ ਕਰਦਿਆਂ ਕਿਸਾਨ-ਮੰਗਾਂ ਦੀ ਚਰਚਾ ਕੀਤੀ | ਉਹਨਾਂ ਕਿਹਾ ਕਿ ਫਸਲਾਂ 'ਤੇ ਐੱਮ. ਐੱਸ. ਪੀ ਦਿੱਤੀ ਜਾਵੇ | ਬਿਜਲੀ ਬਿੱਲ 2025 ਰੱਦ ਕੀਤਾ ਜਾਵੇ | ਬੀਜ ਸੋਧ ਬਿੱਲ 2025 ਰੱਦ ਕਰਨ ਦੀ ਵੀ ਜੋਰਦਾਰ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ ਚੌਹੜ, ਸੋਹਣ ਸਿੰਘ ਅਟਵਾਲ, ਬਲਜਿੰਦਰ ਸਿੰਘ ਮੂਸਾਪੁਰ, ਜਸਵੀਰ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਮੱਲਪੁਰ ਅੜਕਾਂ, ਨਿਰਮਲ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਕਾਹਮਾ, ਕੁਲਵੀਰ ਸਿੰਘ ਮੂਸਾਪੁਰ, ਬਹਾਦਰ ਸਿੰਘ ਮੂਸਾਪੁਰ, ਸੁਖਵੀਰ ਸਿੰਘ ਮੂਸਾਪੁਰ ਤੇ ਮਲਕੀਤ ਸਿੰਘ ਪੱਲੀ ਉੱਚੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਲੋਂ ਤੋਂ ਬੰਗਾ ਸੜਕ 'ਤੇ ਪੈਂਦੇ ਤੰਗ ਪੁਲ ਨੂੰ ਚੌੜਾ ਕਰਨ ਦਾ ਉਦਘਾਟਨ ਅਗਲੀ ਖ਼ਬਰ ਲੋਧੀਪੁਰ 'ਚ ਸਰਕਾਰ ਦੀਆਂ ਉਪਲਬਧੀਆਂ ਸੰਬੰਧੀ ਹੋਈ ਮੀਟਿੰਗ
Ad Position 24
No active advertisement