06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪ੍ਰਕਾਸ਼ ਮਾਡਲ ਸਕੂਲ ਨਵਾਂਸ਼ਹਿਰ 'ਚ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 04-04-2026
ਨਵਾਂਸ਼ਹਿਰ, 3 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ 'ਚ ਅੱਗ ਸੁਰੱਖਿਆ ਸਬੰਧੀ ਡਿ੍ਲ ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਪ੍ਰਬੰਧ ਕਾਮਰਸ ਅਧਿਆਪਕ ਸਤੀਸ਼ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੈਂਡੀ ਸੁਖਰਾਜ ਸਿੰਘ ਨੇ ਪ੍ਰਧਾਨਗੀ ਕੀਤੀ | ਪਿ੍ੰਸੀਪਲ ਤੇਜਿੰਦਰ ਕੌਰ ਤੇ ਕਮਲਜੀਤ ਵੀ ਇਸ ਪ੍ਰੋਗਰਾਮ ਵਿਚ ਹਾਜ਼ਰ ਰਹੇ | ਡਿ੍ਲ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਐਮਰਜੈਂਸੀ ਹਾਲਾਤ ਵਿੱਚ ਕੀ ਕਰਨਾ ਚਾਹੀਦਾ ਹੈ, ਇਸ ਬਾਰੇ ਪ੍ਰੈਕਟੀਕਲ ਡੈਮੋ ਵੀ ਦਿੱਤਾ ਗਿਆ | ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਵਿਚ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ |
Ad Position 22
No active advertisement
ਪਿਛਲੀ ਖ਼ਬਰ ਮਾਂਗਟ ਡੀਂਗਰੀਆਂ 'ਚ ਬਾਬਾ ਸਾਹਿਬ ਦੇ ਜਨਮ ਦਿਵਸ ਸਬੰਧੀ ਸਮਾਗਮ 14 ਨੂੰ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24
No active advertisement